
ਬਾਬਾ ਬਕਾਲਾ ਸਾਹਿਬ, 16 ਮਈ (ਸੁਖਵਿੰਦਰ ਬਾਵਾ) : ਪਿੰਡ ਧੂਲਕਾ ਵਿੱਚ ਸਥਿੱਤ ਸਟੈਂਡਰਡ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਅਨਮੋਲਦੀਪ ਕੌਰ ਸਪੁੱਤਰੀ ਹਰਦੇਵ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਵਿੱਚੋਂ 634/650 ਅੰਕਾਂ ਨਾਲ ਅੰਮ੍ਰਿਤਸ ਰ ਜ਼ਿਲ੍ਹੇ ਵਿੱਚੋਂ ਚੌਥਾ ਅਤੇ ਪੰਜਾਬ ਵਿੱਚੋਂ ਸੋਲਵਾਂ ਸਥਾਨ ਪ੍ਰਾਪਤ ਕਰਕੇ ਸਟੇਟ ਮੈਰਿਟ ਹਾਸਲ ਕੀਤੀ । ਸਕੂਲ ਦੇ ਐੱਮ ਡੀ ਚਰਨਜੀਤ ਸਿੰਘ ਹੁੰਦਲ ਅਤੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਅਨਮੋਲਦੀਪ ਕੌਰ ਦਾ ਮੂੰਹ ਮਿੱਠਾ ਕਰਵਾਇਆ ।
ਸਕੂਲ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਫ਼ਸਟ ਡਵੀਜਨ ਵਿੱਚ ਪਾਸ ਹੋਏ । ਕੁੱਲ 31 ਵਿਦਿਆਰਥੀਆਂ ਵਿੱਚੋਂ ਛੇ ਨੇ 90% ਤੋਂ ਉੱਪਰ ਅਤੇ ਨੌਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ । ਸਕੂਲ ਦੇ ਐੱਮ ਡੀ ਚਰਨਜੀਤ ਸਿੰਘ ਹੁੰਦਲ ਅਤੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ , ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਸਖ਼ਤ ਮਿਹਨਤ ਕਰਨ ਦੀ ਹਦਾਇਤ ਕੀਤੀ।