
ਰਈਆ 20 ਸਤੰਬਰ (ਸੁਖਵਿੰਦਰ ਬਾਵਾ) : ਅੱਜ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਰਈਆ ਮੰਡੀ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਤੇ ਉਨ੍ਹਾਂ ਨੂੰ ਫਸਲ ਦੀ ਵਾਜਬ ਕੀਮਤ ਮਿਲਣ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਖਰੀਫ ਮੌਸਮ ਦੀਆਂ ਫਸਲਾਂ ਦੀ ਖ਼ਰੀਦ ਸਮੇਂ-ਸਿਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਡੀ ਵਿੱਚ ਆਉਣ ਵਾਲੇ ਹਰ ਕਿਸਾਨ ਨੂੰ ਪੂਰੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਟੌਂਗ ਨੇ ਕਿਹਾ ਕਿ ਮੰਡੀਆਂ ਵਿੱਚ ਬਿਜਲੀ, ਪਾਣੀ, ਤੋਲ ਕਾਂਟੇ ਤੇ ਆਵਾਜਾਈ ਦੀਆਂ ਸੁਵਿਧਾਵਾਂ ਮੁਹੱਈਆ ਕਰਨ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀਤਾ ਨਾਲ ਖਰੀਦ ਪ੍ਰਕਿਰਿਆ ਪੂਰੀ ਕਰਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਅਤੇ ਖੇਤੀਬਾੜੀ ਨਾਲ ਜੁੜੇ ਹਰ ਪਰਿਵਾਰ ਦੀ ਭਲਾਈ ਲਈ ਨਵੀਂ-ਨਵੀਂ ਯੋਜਨਾਵਾਂ ਲੈ ਕੇ ਆ ਰਹੀ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਣ ਅਤੇ ਫਸਲਾਂ ਦੀ ਵੱਖ-ਵੱਖਤਾ ਨੂੰ ਪ੍ਰੋਤਸਾਹਿਤ ਕਰਨ ਵਾਸਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ।