ताज़ा खबरपंजाब

ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਨਿਰੰਤਰ ਕਾਰਵਾਈ

125 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ, 29 ਜੁਲਾਈ (ਹਰਜਿੰਦਰ ਸਿੰਘ) : ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਨੀਤ ਅਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫ਼ਤੀਸ਼) ਅਤੇ ਲਖਵਿੰਦਰ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ (ਤਫਤੀਸ਼) ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ 28 ਜੁਲਾਈ 2026 ਨੂੰ ਨਕੋਦਰ–ਮਲਸੀਆਂ ਰੋਡ ‘ਤੇ ਸਥਿਤ ਸੰਧੂ ਢਾਬੇ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ।

ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਸ਼ੱਕ ਦੇ ਆਧਾਰ ‘ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਰੇਸ਼ਮ ਸਿੰਘ ਵਾਸੀ ਆਦਰਸ਼ ਨਗਰ, ਧਰਮਕੋਟ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

ਇਸ ਸਬੰਧੀ ਥਾਣਾ ਸਿਟੀ ਨਕੋਦਰ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਐਫ਼.ਆਈ.ਆਰ. ਨੰਬਰ 130 ਮਿਤੀ 28.07.2026 ਅਧੀਨ ਧਾਰਾ 21(ਬੀ), 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਪਹਿਲਾਂ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਨਸ਼ਿਆਂ ਦਾ ਆਦੀ ਹੈ। ਉਸ ਨੇ ਇਹ ਵੀ ਦੱਸਿਆ ਕਿ ਸਾਲ 2010 ਵਿੱਚ ਜੰਮੂ ਵਿਖੇ ਉਸ ਖ਼ਿਲਾਫ਼ 300 ਕਿਲੋਗ੍ਰਾਮ ਭੁੱਕੀ ਚੂਰਾ ਸਬੰਧੀ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਹ ਲਗਭਗ 14 ਸਾਲ ਦੀ ਸਜ਼ਾ ਕੱਟ ਕੇ ਕਰੀਬ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਮੁੜ ਨਸ਼ਾ ਤਸਕਰੀ ਦਾ ਕੰਮ ਸ਼ੁਰੂ ਕਰ ਦਿੱਤਾ ਅਤੇ ਉਹ ਤਰਨ ਤਾਰਨ ਜ਼ਿਲ੍ਹੇ ਤੋਂ ਹੈਰੋਇਨ ਲਿਆ ਕੇ ਨਕੋਦਰ ਅਤੇ ਜਲੰਧਰ ਇਲਾਕੇ ਵਿੱਚ ਸਪਲਾਈ ਕਰਦਾ ਸੀ।

ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਬਰਾਮਦ ਹੋਈ ਹੈਰੋਇਨ ਦੇ ਸਰੋਤ, ਇਸ ਦੇ ਖਰੀਦਦਾਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਤਫ਼ਤੀਸ਼ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ ਅਤੇ ਅਚੱਲ ਸੰਪਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਉਸ ਦੀ ਕੁਰਕੀ ਅਤੇ ਜ਼ਬਤੀ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਬਰਾਮਦਗੀ:

• 125 ਗ੍ਰਾਮ ਹੈਰੋਇਨ

ਗ੍ਰਿਫ਼ਤਾਰ ਦੋਸ਼ੀ:

• ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਰੇਸ਼ਮ ਸਿੰਘ ਵਾਸੀ ਆਦਰਸ਼ ਨਗਰ, ਧਰਮਕੋਟ, ਜ਼ਿਲ੍ਹਾ ਮੋਗਾ (ਉਮਰ ਕਰੀਬ 45 ਸਾਲ)

ਦਰਜ ਮੁਕੱਦਮਾ:

• ਐਫ਼.ਆਈ.ਆਰ. ਨੰਬਰ 130 ਮਿਤੀ 28.07.2026, ਧਾਰਾ 21(ਬੀ), 61 ਅਤੇ 85 ਐਨ.ਡੀ.ਪੀ.ਐਸ. ਐਕਟ, ਥਾਣਾ ਸਿਟੀ ਨਕੋਦਰ, ਜ਼ਿਲ੍ਹਾ ਜਲੰਧਰ ਦਿਹਾਤੀ।

ਦੋਸ਼ੀ ਖ਼ਿਲਾਫ਼ ਪਹਿਲਾਂ ਦਰਜ ਮਾਮਲੇ:

1. ਐਫ਼.ਆਈ.ਆਰ. ਨੰਬਰ 241 ਮਿਤੀ 19.08.2010, ਧਾਰਾ 15(ਸੀ), 61 ਅਤੇ 85 ਐਨ.ਡੀ.ਪੀ.ਐਸ. ਐਕਟ, ਥਾਣਾ ਕਠੂਆ, ਜੰਮੂ ਅਤੇ ਕਸ਼ਮੀਰ।

2. ਐਫ਼.ਆਈ.ਆਰ. ਨੰਬਰ 20 ਮਿਤੀ 02.02.2021, ਧਾਰਾ 15, 61 ਅਤੇ 85 ਐਨ.ਡੀ.ਪੀ.ਐਸ. ਐਕਟ, ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ।

Show More

Related Articles

Leave a Reply

Your email address will not be published. Required fields are marked *

Back to top button