
ਕਪੂਰਥਲਾ, 17 ਅਪ੍ਰੈਲ (ਗੌਰਵ ਮੜੀਆ) ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਆਪਣੀ ਟੀਮ ਜ਼ਿਲ੍ਹਾ ਪ੍ਰਧਾਨ ਸਰਕਲ ਸਤਨਾਮ ਸਿੰਘ,ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ,ਪ੍ਰਧਾਨ ਜਸਵੰਤ ਸਿੰਘ, ਕੁਲਵਿੰਦਰ ਸਿੰਘ,ਗੁਰਮੇਜ ਸਿੰਘ,ਬਲਾਕ ਪ੍ਰਧਾਨ ਗੁਰਚਰਨ ਸਿੰਘ,ਮਲਕੀਤ ਸਿੰਘ ਕਾਂਜਲੀ, ਉਪਕਾਰ ਸਿੰਘ ਖਾਲਸਾ,ਦਿਲਪ੍ਰੀਤ ਸਿੰਘ, ਕੁਲਜਿੰਦਰ ਸਿੰਘ ਭੰਡਾਲ ਕਵਰਜੀਤ ਬਾਵਾ ਵੱਲੋਂ ਦਾਣਾ ਮੰਡੀ ਦਾ ਦੌਰਾ ਕਰ ਕੇ ਕਣਕ ਸਬੰਧੀ ਕੀਤੇ ਜਾ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੌਕੇ ਤੇ ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਮੰਡੀ ਵਿੱਚੋਂ ਦਾਣਾ ਦਾਣਾ ਚੁੱਕਣਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਸਰਕਾਰ ਆਪਣੀ ਜਿੰਮੇਵਾਰੀ ਅਨੁਸਾਰ ਮੰਡੀਆਂ ਦਾ ਦਾਣਾ ਦਾਣਾ ਚੁੱਕੇਗੀ।
ਪੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧਾ ਨੂੰ ਯਕੀਨੀ ਬਣਾਇਆ ਗਿਆ ਹੈ।ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੀਆਂ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਦੇ ਵਲੋਂ ਮੰਡੀ ਵਿੱਚ ਖ਼ਰੀਦ ਪ੍ਰਕਿਰਿਆ ਅਤੇ ਢੋਆ-ਢੁਆਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂਨੇ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ।













