चंडीगढ़ताज़ा खबरपंजाब

ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।

ਚੰਡੀਗੜ੍ਹ 27 ਅਕਤੂਬਰ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ ਇਸ ਸਮੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾਂ ਦੇ ਕੌਂਸਲਰ ਹਨ।

ਇਸ ਉਮੀਦਵਾਰ ਸਮੇਤ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

Show More

Related Articles

Leave a Reply

Your email address will not be published. Required fields are marked *

Back to top button