ताज़ा खबरपंजाबसड़क दुघर्टना

ਹੁੱਲੜਬਾਜੀ ਪਈ ਮਹਿੰਗੀ, ਵਿਦੇਸ਼ੀ ਵਿਦਿਆਰਥੀਆਂ ਦੀ ਕਾਰ ਨੂੰ ਲੱਗੀ ਅੱਗ

ਲੁਧਿਆਣਾ, 10 ਜਨਵਰੀ (ਬਿਊਰੋ) : ‌ਲੁਧਿਆਣਾ ਵਿਚ ਦੇਰ ਰਾਤ ਵਿਦੇਸ਼ੀ ਵਿਦਿਆਰਥੀਆਂ ਦੀ ਵਰਨਾ ਕਾਰ ਨੂੰ ਅੱਗ ਲੱਗ ਗਈ। ਵਿਦਿਆਰਥੀ ਹੁੜਦੰਗ ਮਚਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਵਿਦਿਆਰਥੀਆਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਗੱਡੀ ਨੂੰ ਅੱਗ ਲੱਗਣ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ।

 

ਘਟਨਾ ਦੇਰ ਰਾਤ 10:45 ਵਜੇ ਵਾਪਰੀ। ਮੌਕੇ ‘ਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਗੱਡੀ ‘ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ। ਉਹ ਮਸਤੀ ਕਰ ਰਹੇ ਸਨ। ਉਨ੍ਹਾਂ ਦੀ ਕਾਰ ਦੀ ਰਫ਼ਤਾਰ ਕਾਫ਼ੀ ਸੀ। ਫ਼ਿਰੋਜ਼ਪੁਰ ਰੋਡ ਇਆਲੀ ਚੌਕ ਚੁੰਗੀ ਨੇੜੇ ਉਸ ਦੀ ਕਾਰ ਸੰਤੁਲਨ ਗੁਆ ਬੈਠੀ। ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਇੰਜਣ ‘ਚ ਧਮਾਕਾ ਹੋਇਆ ਅਤੇ ਬੋਨਟ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਹ ਦੇਖ ਕੇ ਵਿਦਿਆਰਥੀਆਂ ਨੇ ਕਾਰ ‘ਚੋਂ ਛਾਲ ਮਾਰ ਦਿਤੀ। ਬਾਅਦ ਵਿੱਚ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਇੱਕ ਵਿਦਿਆਰਥੀ ਵੀ ਜ਼ਖ਼ਮੀ ਹੋ ਗਿਆ।

 

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ ਸੜ ਚੁੱਕੀ ਸੀ। 3 ਦਿਨ ਪਹਿਲਾਂ ਹੀ ਲੁਧਿਆਣਾ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਦੇ ਇਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿਚ ਮ੍ਰਿਤਕ ਹਾਲਤ ਵਿਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Related Articles

Leave a Reply

Your email address will not be published. Required fields are marked *

Back to top button