
ਅੰਮ੍ਰਿਤਸਰ 10 ਅਕਤੂਬਰ (ਕੰਵਲਜੀਤ ਸਿੰਘ ਲਾਡੀ) : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ 4150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19491 ਕਿਲੋਮੀਟਰ ਪੇਂਡੂ ਲਿੰਕ ਸੜ੍ਹਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਗਹਿਰੀ ਮੰਡੀ ਤੋਂ ਮਲਕਪੁਰ ਅਤੇ ਵਡਾਲਾ ਜੌਹਲ, ਸਰਕਾਰੀ ਹਾਈ ਸਕੂਲ ਵਡਾਲਾ ਜੌਹਲ ਤੋਂ ਸ਼ਮਸ਼ਾਨਘਾਟ ਵਡਾਲਾ ਜੌਹਲ ਅਤੇ ਮਹਿਤਾ ਰੋਡ ਤੋਂ ਰਸੂਲਪੁਰ ਕਲਾਂ ਵਿਖੇ ਸੜ੍ਹਕਾਂ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਧਰ ਰੱਖਣ ਪਿਛੋਂ ਕੀਤਾ। ਉਨਾਂ ਦੱਸਿਆ ਕਿ ਇਨਾਂ ਸੜ੍ਹਕਾਂ ਦੀ ਕੁਲ ਲੰਬਾਈ 5.98 ਕਿਲੋਮੀਟਰ ਹੈ, ਜਿਸ ਤੇ 1 ਕਰੋੜ 16 ਲੱਖ 24 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਨਾਂ ਸੜਕਾਂ ਦੀ ਉਸਾਰੀ ਦਾ ਕੰਮ ਮੰਡੀ ਬੋਰਡ ਫੰਡਜ਼ ਸਕੀਮ ਅਧੀਨ ਕੀਤਾ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਹ ਸਾਰੀਆਂ ਸੜਕਾਂ ਜਲਦੀ ਹੀ ਮੁਕੰਮਲ ਕਰ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਸੜਕਾਂ ਦੀ ਖਾਸ ਮੁਰੰਮਤ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ।
ਜੰਡਿਆਲਾ ਗੁਰੂ ਹਲਕੇ ਵਿਚ ਵੱਖ-ਵੱਖ ਸੜਕਾਂ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।
ਇਸ ਮੌਕੇ ਸਰਦਾਰ ਈਟੀਓ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਸਾਰੀਆਂ ਸੜਕਾਂ ਦੀ ਕਵਾਲਿਟੀ ਬਿਹਤਰ ਹੋਣੀ ਚਾਹੀਦੀ ਹੈ ਅਤੇ ਸਾਰੇ ਕੰਮ ਸਮੇਂ ਸੀਮਾ ਵਿੱਚ ਮੁਕੰਮਲ ਹੋਣੇ ਚਾਹੀਦੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ। ਉਨਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਰੀਬ 19500 ਕਿਲੋਮੀਟਰ ਲਿੰਕ ਸੜ੍ਹਕਾਂ ਦੀ ਉਸਾਰੀ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਅਸੀਂ ਲੋਕਾਂ ਨਾਲ ਜੋ ਵਆਦੇ ਕੀਤੇ ਸੀ, ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ।