ਪਿੰਡ ਰਾਏਪੁਰ ਖੁਰਦ ਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਈ.ਟੀ.ਓ ਨੇ ਕੀਤਾ ਸਵਾਗਤ

ਜੰਡਿਆਲਾ ਗੁਰੂ, 20 ਜੁਲਾਈ (ਸੁਖਵਿੰਦਰ ਸਿੰਘ ਬਾਵਾ/ਕੰਵਲਜੀਤ ਸਿੰਘ ਲਾਡੀ) : ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਹਲਕੇ ਦੇ ਪ੍ਰਸਿੱਧ ਰਾਏਪੁਰ ਖੁਰਦ ਤੋਂ ਸਰਪੰਚ ਮਨਜੀਤ ਕੌਰ, ਪੰਚ ਮਾਨ ਸਿੰਘ, ਸਰਬਜੀਤ ਕੌਰ, ਸਤਿੰਦਰ ਕੌਰ, ਹਰਪ੍ਰੀਤ ਸਿੰਘ ਅਤੇ ਨੰਬਰਦਾਰ ਗੁਰਭਾਗ ਸਿੰਘ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖਦੇ ਹੋਏ 15 ਤੋਂ ਵੱਧ ਪਰਿਵਾਰ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਦੱਸਣਯੋਗ ਹੈ ਕਿ ਇਸ ਪਿੰਡ ਵਿੱਚ ਪੰਚਾਇਤ ਸਰਬ ਸੰਮਤੀ ਨਾਲ ਆਮ ਆਦਮੀ ਪਾਰਟੀ ਦੀ ਹੀ ਚੁਣੀ ਗਈ ਸੀ।
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪੰਚਾਇਤ ਵੱਲੋਂ ਕੀਤੇ ਕੰਮਾਂ ਦੀ ਸਰਾਹਨਾ ਕਰਦੇ ਕਿਹਾ ਕਿ ਅੱਜ ਤੁਹਾਡੇ ਕੰਮਾਂ ਉਤੇ ਮੋਹਰ ਲੱਗੀ ਹੈ।
ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਪਿੰਡ ਰਾਏਪੁਰ ਖੁਰਦ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵੱਖ ਵੱਖ ਆਗੂਆਂ ਦਾ ਸਵਾਗਤ ਕਰਦੇ ਹੋਏ।
ਉਹਨਾਂ ਪਿੰਡ ਵਾਸੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਉੱਤੇ ਜੀ ਆਇਆ ਕਹਿੰਦੇ ਕਿਹਾ ਕਿ ਤੁਹਾਡੀ ਸ਼ਮੂਲੀਅਤ ਨਾਲ ਮੈਨੂੰ ਵੱਡਾ ਬਲ ਮਿਲਿਆ ਹੈ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਲਈ ਨਿਰੰਤਰ ਯਤਨਸ਼ੀਲ ਹਾਂ, ਲਗਾਤਾਰ ਆਪਣੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਪਰ ਇਹ ਖੁਸ਼ੀ ਉਦੋਂ ਹੀ ਮਿਲਦੀ ਹੈ ਜਦੋਂ ਤੁਹਾਡੇ ਵਰਗੇ ਭਰਾਵਾਂ ਦਾ ਸਾਥ ਮਿਲੇ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾ ਰਹੀ ਸੁਚੱਜੀ ਅਗਵਾਈ ਅਤੇ ਨੇਕ ਨੀਅਤ ਨੂੰ ਤੁਸੀਂ ਸਾਥ ਦਿੰਦੇ ਹੋਏ ਹੋਰ ਵੱਡੀ ਤਾਕਤ ਬਖਸ਼ ਦਿੱਤੀ ਹੈ ਅਤੇ ਹੁਣ ਮੈਂ ਬਤੌਰ ਮੰਤਰੀ ਹੋਰ ਵੀ ਮਿਹਨਤ ਅਤੇ ਤਾਕਤ ਦੇ ਨਾਲ ਹਲਕੇ ਦੇ ਕੰਮ ਕਰਵਾਉਣ ਲਈ ਤਤਪਰ ਰਹਾਂਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡਾ ਸਾਥ ਹੀ ਹੈ ਜਿਸ ਨੇ ਪਹਿਲਾਂ ਵੀ ਵੱਡੇ ਫਰਕ ਨਾਲ ਜਿੱਤ ਦਿਵਾਈ ਸੀ ਅਤੇ ਤਾਕਤ ਬਖਸ਼ੀ ਸੀ। ਉਨਾਂ ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਅਤੇ ਸਾਥੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਚੌਹਾਨ ਵਿਖੇ ਦਰਬਾਰ ਪੀਰ ਹਸਨ ਸ਼ਾਹ ਕਾਦਰੀ ਜੀ ਦੇ ਸਥਾਨ ਉੱਤੇ ਹਾਜ਼ਰੀ ਭਰੀ। ਇਸ ਦੌਰਾਨ ਜਨਾਬ ਪੀਰ ਦਿਲਦਾਰ ਸ਼ਾਹ ਕਾਦਰੀ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਅਤੇ ਉਨਾਂ ਦਾ ਆਸ਼ੀਰਵਾਦ ਲਿਆ ਤੇ ਸੰਗਤ ਦਰਸ਼ਨ ਕੀਤੇ।