ताज़ा खबरपंजाब

ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

‘ਪੰਜਾਬ ਸਿੱਖਿਆ ਕ੍ਰਾਂਤੀ’ ਸਰਕਾਰੀ ਸਕੂਲਾਂ ਵਿੱਚ ਲੈ ਕੇ ਆਵੇਗੀ ਕ੍ਰਾਂਤੀਕਾਰੀ ਬਦਲਾਅ : ਵਿਧਾਇਕ ਟੌਂਗ

ਬਾਬਾ ਬਕਾਲਾ, 25 ਅਪ੍ਰੈਲ (ਸੁਖਵਿੰਦਰ ਬਾਵਾ) : ਪੰਜਾਬ ਸਿੱਖਿਆ ਕ੍ਰਾਂਤੀ’ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਵੱਡੇ ਕ੍ਰਾਂਤੀਕਾਰੀ ਬਦਲਾਅ ਲੈ ਕੇ ਆਵੇਗੀ ਅਤੇ ਇਹ ਸਕੂਲੀ ਕ੍ਰਾਂਤੀ ਆਉਣ ਵਾਲੇ ਸਮੇ ਵਿਚ ਸਾਡੇ ਬੱਚਿਆਂ ਲਈ ਬਹੁਤ ਕਾਰਗਾਰ ਸਾਬਤ ਹੋਵੇਗੀ ਅਤੇ ਸਾਡੇ ਬੱਚੇ ਸਮੇ ਦੇ ਹਾਣੀ ਬਣ ਕੇ ਉਚ ਪੱਧਰੀ ਸਿੱਖਿਆ ਵੀ ਹਾਸਲ ਕਰ ਸਕਣਗੇ। 

ਇਸ ਸਬੰਧੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਬਾਬਾ ਬਕਾਲਾ ਤੋ ਵਿਧਾਇਕ ਸ: ਦਲਬੀਰ ਸਿੰਘ ਟੌਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਜ਼ਿਲ੍ਹੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ, ਸਾਇੰਸ ਲੈਬੋਰੇਟਰੀਜ਼, ਸਕੂਲਾਂ ਦੀ ਚਾਰਦੀਵਾਰੀ ਅਤੇ ਹੋਰ ਲੋੜੀਂਦੇ ਮੁਰੰਮਤ ਦੇ ਕੰਮ ਮੁਕੰਮਲ ਕਰਵਾਏ ਗਏ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉੱਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਵਿਧਾਇਕ ਟੌਗ ਨੇ ਅੱਜ ਸਰਕਾਰੀ ਐਲੀਮੈਟਰੀ ਸਕੂਲ ਗਾਜੀਵਾਲ, ਸਰਕਾਰੀ ਐਲੀਮੈਟਰੀ ਸਕੂਲ ਰਾਮਦਿਆਲ, ਸਰਕਾਰੀ ਮਿਡਲ ਸਕੂਲ ਕਰਤਾਰਪੁਰ ਅਤੇ ਸਰਕਾਰੀ ਮਿਡਲ ਸਕੂਲ ਜਮਾਲਪੁਰ ਵਿਖੇ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਇੰਨ੍ਹਾਂ ਸਕੂਲਾ ਵਿਚ ਨਵੀ ਚਾਰਦੀਵਾਰੀ,ਨਵੇ ਆਧੁਨਿਕ ਕਲਾਸ ਰੂਮ ,ਬਿਲਡਿੰਗਾਂ ਦੀ ਮੁਰੰਮਤ ਆਦਿ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਨਵੇ ਬਣੇ ਆਧੁਨਿਕ ਕਲਾਸ ਰੂਮ ਬੱਚਿਆਂ ਦੀ ਪੜਾਈ ਲਈ ਕਾਫੀ ਸਹਾਈ ਸਿੱਧ ਹੋਣਗੇ ਜਿਥੇ ਸਾਡੇ ਬੱਚੇ ਨਵੀ ਤਕਨੀਕ ਅਨੁਸਾਰ ਸਿੱਖਿਆ ਹਾਸਲ ਕਰ ਸਕਣਗੇ। 

ਇਸ ਮੌਕੇ ਸਕੂਲ ਮੁੱਖੀ ਮੈਡਮ ਨਰਿੰਦਰ ਕੌਰ, ਸ: ਰਣਦੀਪ ਸਿੰਘ, ਮੈਡਮ ਜਗਜੀਤ਼ ਕੌਰ, ਸ: ਪ੍ਰਗਟ ਸਿੰਘ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਸ: ਸੁਬੇਗ ਸਿੰਘ, ਸ: ਗਗਨਦੀਪ ਸਿੰਘ, ਸ: ਜਸਕਰਨ ਸਿੰਘ, ਸੁਭਕਰਮਨਜੀਤ ਸਿੰਘ,ਬਲਾਕ ਪ੍ਰਧਾਨ ਸਰਵਣ ਸਿੰਘ ਅਤੇ ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button