ताज़ा खबरधार्मिकपंजाब

ਗੁਰਦੁਆਰਾ ਤੱਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਜੋਤੀਸਰ ਵਿਖੇ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ ਗਿਆ

ਜੰਡਿਆਲਾ ਗੁਰੂ, 09 ਜਨਵਰੀ (ਕੰਵਲਜੀਤ ਸਿੰਘ ਲਾਡੀ) : ਅੱਜ ਤੱਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਜੋਤੀਸਰ ਜੰਡਿਆਲਾ ਗੁਰੂ ਵਿਖੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜੋਤੀਸਰ ਜੰਡਿਆਲਾ ਗੁਰੂ ਤੇ ਗੁਰਦੁਆਰਾ ਜੋਤੀਸਰ ਸ਼ਿਮਲੇ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਜੀ ਵੱਲੋਂ ਸਮੂਹ ਜੋਤੀਸਰ ਕਾਲੋਨੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗ ਤੋਂ ਉਪਰੰਤ ਬੀਬੀਆਂ ਦੇ ਜਥੇ ਵੱਲੋਂ ਧੁਰ ਕੀ ਬਾਣੀ ਇਲਾਹੀ ਬਾਣੀ ਦੇ ਕੀਰਤਨ ਕਰਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ

ਕੀਰਤਨ ਤੋਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਚਾਰਕ ਭਾਈ ਪ੍ਰਗਟ ਸਿੰਘ ਬਾਬਾ ਬਕਾਲਾ ਸਾਹਿਬ ਜੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ ਕਥਾ ਵਿਚਾਰਾਂ ਦੇ ਭੋਗ ਤੋਂ ਉਪਰੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈI ਉਪਰੰਤ ਹੁਕਮ ਨਾਮੇ ਤੋਂ ਬਾਅਦ ਸਮਾਪਤੀ ਮੌਕੇ ਗੁਰੂ ਸੰਗਤਾਂ ਨੂੰ ਜੀ ਦੇ ਅਟੁੱਟ ਲੰਗਰ ਵਰਤਾਏ ਗਏ I

Related Articles

Leave a Reply

Your email address will not be published. Required fields are marked *

Back to top button