ताज़ा खबरपंजाब

ਅਮ੍ਰਿਤਪਾਲ ਦੀਆਂ ਵਧੀਆਂ ਮੁਸ਼ਕਲਾਂ; ਈਸਾਈ ਭਾਈਚਾਰੇ ਨੇ ਕੀਤਾ ਬੰਦ ਦਾ ਐਲਾਨ

ਜਲੰਧਰ, 16 ਅਕਤੂਬਰ (ਬਾਦਲ ਗਿਲ/ ਕਬੀਰ ਸੌਂਧੀ) : ਈਸਾਈ ਸਮਾਜ ਨੇ 17 ਅਕਤੂਬਰ ਨੂੰ ਬੰਦ ਦਾ ਵੱਡਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਈਸਾਈ ਧਰਮ ਵਿਰੁੱਧ ਬਿਆਨਬਾਜ਼ੀ ਕੀਤੀ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਖ਼ਤ ਚਿਤਾਵਨੀ ਦਿੰਦਿਆਂ ਈਸਾਈ ਸਮਾਜ ਨੇ ਕਿਹਾ ਕਿ ਜੇਕਰ ਇਹ ਬਿਆਨਬਾਜ਼ੀ ਬੰਦ ਨਾ ਕੀਤੀ ਗਈ ਤਾਂ 17 ਅਕਤੂਬਰ ਦਿਨ ਸੋਮਵਾਰ ਨੂੰ ਪੀ.ਏ.ਪੀ. ਚੌਕ ਬੰਦ ਕਰਕੇ ਧਰਨਾ ਦਿੱਤਾ ਜਾਵੇਗਾ।

ਈਸਾਈ ਸਮਾਜ ਨੇ ਮੀਡੀਆ ਨੂੰ ਦੱਸਿਆ ਕਿ ਨੌਜਵਾਨਾਂ ਨੂੰ ਅੰਮ੍ਰਿਤਪਾਲ ਵੱਲੋਂ ਭੜਕਾਊ ਬਿਆਨ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਖਿਲਾਫ ਮਾਮਲਾ ਦਰਜ ਨਾ ਕੀਤਾ ਗਿਆ ਤਾਂ 17 ਤਰੀਕ ਤੋਂ ਅਣਮਿੱਥੇ ਸਮੇਂ ਲਈ ਪੀ.ਏ.ਪੀ. ਚੌਕ ਬੰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ ਅਤੇ ਅਜਿਹੀ ਬਿਆਨਬਾਜ਼ੀ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Back to top button