ताज़ा खबरपंजाब

30 ਸਾਲ ਦੇ ਨੌਜਵਾਨ ਨੇ ਫਾਹਾ ਲੈਕੇ ਕੀਤੀ ਆਤਮ ਹੱਤਿਆ

ਸਮਰਾਲਾ, 14 ਜਨਵਰੀ ( ਭੂਸ਼ਣ ਬਾਂਸਲ) : ਬੀਤੀ ਰਾਤ ਸਮਰਾਲਾ ਦੇ ਢਿੱਲੋਂ ਮੁਹੱਲਾ ਵਿੱਚ ਇੱਕ 30 ਸਾਲਾਂ ਦੇ ਨੌਜਵਾਨ ਨੇ ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਘਰ ਅੰਦਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਨਾਮ ਦਾ ਵਿਅਕਤੀ ਜੋ ਕਿ ਪਿੱਛੋਂ ਮਹਿਮੂਦਪੁਰਾ, ਥਾਣਾ ਸਦਰ ਲੁਧਿਆਣਾ ਦਾ ਰਹਿਣ ਵਾਲਾ ਸੀ, ਜੋ ਕਿ ਉਹ ਆਪਣੇ ਪਿਤਾ ਹਰਬੰਸ ਸਿੰਘ ਨਾਲ ਪਿਛਲੇ 5 ਸਾਲਾਂ ਤੋਂ ਸਮਰਾਲਾ ਵਿਖੇ ਆ ਕੇ ਰਹਿ ਰਿਹਾ ਸੀ।

ਘਰੇਲੂ ਪਰੇਸ਼ਾਨੀ ਦੇ ਚੱਲਦੇ ਹੋਏ ਉਸਨੇ ਬੀਤੀ ਰਾਤ ਛੱਤ ਵਾਲੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ, ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਸਮਰਾਲਾ ਤੋਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ, ਇਸ ਮਾਮਲੇ ਵਿੱਚ ਪੁਲਿਸ ਵੱਲੋਂ ਉਸਦੇ ਪਿਤਾ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਗਈ।

Show More

Related Articles

Leave a Reply

Your email address will not be published. Required fields are marked *

Back to top button