ताज़ा खबरपंजाब

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਮੱਥਾ ਟੇਕਿਆ

ਜੰਡਿਆਲਾ ਗੁਰੂ, 15 ਜਨਵਰੀ (ਕੰਵਲਜੀਤ ਸਿੰਘ ਲਾਡੀ) : ਜੰਡਿਆਲਾ ਸ਼ਹਿਰ ਦੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਹਰ ਸਾਲ ਮਕਰ ਸੰਕ੍ਰਾਂਤੀ ਬੜੀ ਹੀ ਧੂਮ-ਧਾਮ ਨਾਲ ਮਨਾਈ ਜਾਂਦੀ ਹੈ। ਸੰਤ ਬਾਬਾ ਸੰਤੋਖ ਮੁਨੀ ਵੱਲੋਂ 1946 ਤੋਂ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ 77ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਾਬਾ ਪਰਮਾਨੰਦ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

Show More

Related Articles

Leave a Reply

Your email address will not be published. Required fields are marked *

Back to top button