ताज़ा खबरपंजाब

ਪੁਲਿਸ ਕਮਿਸ਼ਨਰ ਜਲੰਧਰ ਨੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਕੀਤਾ ਦੌਰਾ

ਜਲੰਧਰ 05 ਦਸੰਬਰ (ਕਬੀਰ ਸੌਂਧੀ): ਸ਼ਹਿਰ ਦੀ ਸੁਰੱਖਿਆ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਅੱਜ ਪੁਲਿਸ ਕਮਿਸ਼ਨਰ ਜਲੰਧਰ ਨੇ ਸ਼ਹਿਰ ਦੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਦੌਰਾ ਕੀਤਾ ਅਤੇ ਅਪਰਾਧ ਸ਼ਾਖਾ ਦੇ ਦਫਤਰਾਂ ਦਾ ਨਿਰੀਖਣ ਕੀਤਾ।

ਪੁਲਿਸ ਕਮਿਸ਼ਨਰ ਨੇ ਪੁਲਿਸ ਸਟੇਸ਼ਨ ਮੈਨੇਜਮੈਂਟ ਨਾਲ ਸਬੰਧਤ ਰਿਕਾਰਡ, ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਅਤੇ ਲਾਕ-ਅਪ ਵਾਲੇ ਕਮਰਿਆਂ ਦਾ ਨਿਰੀਖਣ ਕੀਤਾ।

ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਹਰ ਪੁਲਿਸ ਸਟੇਸ਼ਨ ਅਤੇ ਕ੍ਰਾਈਮ ਬ੍ਰਾਂਚ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਤਨਦੇਹੀ ਨਾਲ ਇਮਾਨਦਾਰੀ ਅਤੇ ਉੱਚ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

Show More

Related Articles

Leave a Reply

Your email address will not be published. Required fields are marked *

Back to top button