ताज़ा खबरपंजाब

ਮਾਨ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਾਬਾ ਬਕਾਲਾ ਸਾਹਿਬ ਦੀਆਂ ਵੱਖ ਵੱਖ ਵਾਰਡਾਂ ਵਿੱਚ ਨਸ਼ਾ ਨਾ ਕਰਨ ਦੇ ਸਹੁੰ ਚੁੱਕ ਸਮਾਗਮ ਕਰਵਾਏ ਗਏ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸੁਖਵਿੰਦਰ ਬਾਵਾ) : ਅੱਜ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਗਰ ਬਾਬਾ ਬਕਾਲਾ ਸਾਹਿਬ ਦੀਆਂ ਵੱਖ ਵੱਖ ਵਾਰਡਾਂ ਵਿੱਚ ਨਸ਼ਾ ਨਾਂ ਕਰਨ ਲਈ ਸੂੰਹ ਚੁੱਕ ਸਮਾਗਮ ਕਰਵਾਏ ਗਏ । ਜਿਸ ਵਿੱਚ ਐਮ.ਐਲ.ਏ. ਦਲਬੀਰ ਸਿੰਘ ਟੌਂਗ, ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਅਤੇ ਚੇਅਰਮੈਨ ਮਾਰਕੀਟ ਕਮੇਟੀ ਰਈਆ ਸੁਰਜੀਤ ਸਿੰਘ ਕੰਗ, ਈ.ਓ. ਅਨਿਲ ਚੋਪੜਾ, ਐਸ ਐਚ ਓ ਸਮਸ਼ੇਰ ਸਿੰਘ, ਚੌਂਕੀ ਇੰਚਾਰਜ ਬਲਵਿੰਦਰ ਸਿੰਘ, ਵਾਇਸ ਪ੍ਰਧਾਨ ਸੁਖਵਿੰਦਰ ਕੌਰ, ਐਮ.ਸੀ. ਸਾਹਿਬਾਨ ਮਨਜਿੰਦਰ ਸਿੰਘ, ਜੈਮਲ ਸਿੰਘ, ਰਵੀ ਸਿੰਘ, ਸੁਖਜੀਤ ਕੌਰ, ਮਨਜੀਤ ਕੌਰ, ਰਮਨਜੀਤ ਸਿੰਘ ਆਦਿ ਨੇ ਆਪਣੀਆਂ ਵਾਰਡਾਂ ਦੇ ਆਮ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸੁੰਚ ਚੁਕਾਈ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਪ੍ਰਣ ਲਿਆ ।

ਇਸ ਮੌਕੇ ਵਿਧਾਇਕ ਟੌਂਗ ਅਤੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਨਸ਼ਿਆਂ ਦੇ ਖਿਲਾਫ ਸਭ ਤੋਂ ਵੱਡੀ ਮੁਹਿਮ ਛੇੜੀ ਗਈ ਹੈ, ਜਿਸ ਕਾਰਨ ਪੰਜਾਬ ਦੇ ਲੱਖਾਂ ਲੋਕ ਨਸ਼ਾ ਛੱਡ ਚੁੱਕੇ ਹਨ ਅਤੇ ਮਾਨ ਸਰਕਾਰ ਵੱਲੋਂ ਹਰ ਪੱਧਰ ਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਦੇ ਇਲਾਜ ਦੀ ਪੂਰੀ ਜਿੰਮੇਵਾਰੀ ਚੁੱਕੀ ਜਾ ਰਹੀ ਹੈ ਅਤੇ ਇਹ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦਾ ਬਹੁਤ ਹੀ ਵਧੀਆਂ ਉਪਰਾਲਾ ਹੈ, ਜਿਸ ਕਾਰਨ ਸਾਡਾ ਪੰਜਾਬ ਮੁੱੜ ਰੰਗਲਾ ਪੰਜਾਬ ਬਣੇਗਾ ਅਤੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਬਚਣਗੀਆਂ।

ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਵਿੱਚ ਨਸ਼ੇ ਦਾ ਛੇਵਾਂ ਦਰਿਆਂ ਵਗਾਇਆ ਗਿਆ ਸੀ, ਜੋ ਕਿ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ ਅਤੇ ਇਹ ਸਾਰਾ ਕੰਮ ਆਮ ਲੋਕਾਂ ਦੇ ਸਹਿਯੋਗ ਸਦਕਾ ਹੋਇਆ ਹੈ। ਇਸ ਮੌਕੇ ਬਲਸਰਨ ਸਿੰਘ, ਪਰਮਜੀਤ ਸਿੰਘ ਭੁੱਲਰ, ਬਾਬਾ ਰਾਮ ਸਿੰਘ, ਬਾਬਾ ਤਰਸੇਮ ਸਿੰਘ, ਗੁਰਦਿਆਲ ਸਿੰਘ ਫੋਜੀ, ਜਥੇਦਾਰ ਰੇਸ਼ਮ ਸਿੰਘ, ਸੁਰਿੰਦਰ ਸਿੰਘ ਸੰਧੂ, ਰਵਿੰਦਰ ਸਿੰਘ ਯੂਪੀ ਵਾਲੇ, ਮਲਕੀਤ ਸਿੰਘ, ਕਾਲੂ ਮਾਨ, ਕੁਲਦੀਪ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਗੁਰਮੀਤ ਕੌਰ, ਕੇਸ਼ਾ ਸਰਪੰਚ, ਅਵਤਾਰ ਸਿੰਘ ਵਿਰਕ, ਮਨਜੋਤ ਸਿੰਘ ਆਦਿ ਆਗੂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button