
ਚੰਡੀਗੜ੍ਹ, 26 ਅਗਸਤ (ਬਿਊਰੋ) : ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸ ਬੁੱਕ ਪੇਜ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆਂ ਕਿ ਭਾਰੀ ਮੀਂਹ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।