ताज़ा खबरपंजाब

ਬਲਬੀਰ ਜੰਡੂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ

ਜੈ ਸਿੰਘ ਛਿੱਬਰ ਪ੍ਰਧਾਨ, ਸੰਤੋਖ ਗਿੱਲ ਸਕੱਤਰ ਜਨਰਲ ਅਤੇ ਬਿੰਦੂ ਸਿੰਘ ਖ਼ਜ਼ਾਨਚੀ ਚੁਣੇ ਗਏ

ਅਮ੍ਰਿਤਸਰ 01 ਦਸੰਬਰ (ਸੁਖਵਿੰਦਰ ਬਾਵਾ) : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੌਥੀ ਕਾਨਫ਼ਰੰਸ ਦੇ ਦੂਸਰੇ ਸੈਸ਼ਨ ਦੌਰਾਨ ਪੱਤਰਕਾਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਅਮਲ ਨਾ ਕਰਨ ਦੀ ਸੂਰਤ ਵਿੱਚ ਸੂਬਾ ਪੱਧਰ ‘ਤੇ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਸੈਸ਼ਨ ਦੀ ਸਮਾਪਤੀ ਮੌਕੇ ਸਰਬਸੰਮਤੀ ਨਾਲ ਬਲਬੀਰ ਸਿੰਘ ਜੰਡੂ ਚੇਅਰਮੈਨ, ਜੈ ਸਿੰਘ ਛਿੱਬਰ ਪ੍ਰਧਾਨ, ਸੰਤੋਖ ਗਿੱਲ ਸਕੱਤਰ ਜਨਰਲ ਅਤੇ ਬਿੰਦੂ ਸਿੰਘ ਖ਼ਜ਼ਾਨਚੀ ਚੁਣੇ ਗਏ। ਇਸ ਤੋਂ ਇਲਾਵਾ ਭੂਸ਼ਨ ਸੂਦ ਸੀਨੀਅਰ ਮੀਤ ਪ੍ਰਧਾਨ, ਰਾਜਨ ਮਾਨ, ਗਗਨਦੀਪ ਅਰੋੜਾ, ਜਗਸੀਰ ਸਿੰਘ ਸੰਧੂ, ਜਸਵੰਤ ਸਿੰਘ ਥਿੰਦ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੂ ਜਥੇਬੰਦਕ ਸਕੱਤਰ, ਐਨ.ਪੀ ਧਵਨ, ਬਲਵਿੰਦਰ ਸਿੰਘ ਸਿਪਰੇ, ਸਰਬਜੀਤ ਭੱਟੀ ਅਤੇ ਵੀਰਪਾਲ ਭਗਤਾ ਸਕੱਤਰ ਚੁਣੇ ਗਏ। ਇਸ ਮੌਕੇ ਜਥੇਬੰਦੀ ਦੇ ਸੰਵਿਧਾਨ ਵਿੱਚ ਵੀ ਕੁਝ ਸੋਧਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।

ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਸੰਬੋਧਨ ਕਰਦਿਆਂ ਦੇਸ਼ ਹੀ ਨਹੀਂ ਕੌਮਾਂਤਰੀ ਪੱਧਰ ‘ਤੇ ਪੱਤਰਕਾਰਾਂ ਉਪਰ ਵਧ ਰਹੇ ਹਮਲਿਆਂ ਦੀ ਨਿੰਦਾ ਕਰਦਿਆਂ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਵੀ ਮੰਗ ਕੀਤੀ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਬੀਰ ਜੰਡੂ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ, ਪ੍ਰੀਤਮ ਰੁਪਾਲ, ਗੁਰਦੀਪ ਸਿੰਘ ਲਾਲੀ, ਨਿਰਮਲ ਪੰਡੋਰੀ, ਬਲਵਿੰਦਰ ਸਿੰਘ ਧਾਲੀਵਾਲ, ਰਵਿੰਦਰ ਰਵੀ, ਵਿਪਿਨ ਰਾਣਾ, ਬਲਵਿੰਦਰ ਸਿੰਘ ਭੰਗੂ, ਹਰਜੀਤ ਸਿੰਘ, ਭਾਰਤ ਭੂਸ਼ਨ ਡੋਗਰਾ, ਮਲਕੀਤ ਸਿੰਘ ਟੋਨੀ, ਨਵਕਾਂਤ ਭੈਰੋਮਾਜਰਾ, ਮਨਪ੍ਰੀਤ ਸਿੰਘ ਮੱਲੇਆਣਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਕਰਮਜੀਤ ਸਿੰਘ ਚਿੱਲਾ, ਅਮਰਪਾਲ ਸਿੰਘ ਬੈਂਸ, ਪ੍ਰਭਾਤ ਭੱਟੀ, ਚਰਨਜੀਤ ਸਿੰਘ, ਰਵਿੰਦਰ ਸਿੰਘ ਕਾਲਾ, ਬਲਦੇਵ ਸ਼ਰਮਾ, ਬਲਰਾਜ ਸਿੰਘ ਰਾਜਾ, ਕੇ.ਪੀ ਸਿੰਘ, ਰਾਜਿੰਦਰ ਰਿਖੀ, ਭੁਪਿੰਦਰ ਸਿੰਘ ਮਲਿਕ, ਗੁਰਉਪਦੇਸ਼ ਸਿੰਘ ਭੁੱਲਰ, ਜਗਤਾਰ ਸਿੰਘ ਭੁੱਲਰ, ਸੁਖਨੈਬ ਸਿੱਧੂ, ਪਰਵਿੰਦਰ ਜੌੜਾ 8ਕਾਰਜਕਾਰਨੀ ਮੈਂਬਰਾਂ ਤੋਂ ਇਲਾਵਾ ਚਰਨਜੀਤ ਸਿੰਘ ਲਹਿਰਾ, ਕੁਲਦੀਪ ਸਿੰਘ ਬਰਾੜ ਅਤੇ ਅਸ਼ਵਨੀ ਕੁਮਾਰ ਵਿਸ਼ੇਸ਼ ਨਿਮੰਤ੍ਰਿਤ ਵਜੋਂ ਨਾਮ ਪੇਸ਼ ਕੀਤੇ ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਸ ਖ਼ੁਸ਼ੀ ਦੇ ਮੌਕੇ ਜਿਲ੍ਹਾ ਅੰਮ੍ਰਿਤਰ ਦਿਹਾਤੀ ਦੇ ਸਾਰੇ ਮੈਂਬਰਾਂ ਨੇ ਧੰਨਵਾਦ ਕੀਤਾ ਜਿਸ ਵਿਚ ਸੁਖਵਿੰਦਰ ਬਾਵਾ ,ਬਲਜਿੰਦਰ ਸਿੰਘ, ਕਰਮਜੀਤ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਸੁਮਿਤ ਕਾਲੀਆ, ਡੀ ਕੇ ਰੈੱਡੀ ਅਤੇ ਹੋਰ ਬਹੁਤ ਸਾਰੇ ਪੱਤਰਕਾਰਾਂ ਨੇ ਧੰਨਵਾਦ ਕੀਤਾ।

Show More

Related Articles

Leave a Reply

Your email address will not be published. Required fields are marked *

Back to top button