ताज़ा खबरपंजाब

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ : ਚੇਅਰਮੈਨ ਲੁਬਾਣਾ

ਕਪੂਰਥਲਾ, 23 ਫਰਵਰੀ (ਗੌਰਵ ਮੜੀਆ) : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋ ਰਹੇ ਹਨ ਤੇ ਪਾਰਟੀ ਲਗਾਤਾਰ ਮਜਬੂਤ ਹੋ ਰਹੀ ਹੈ।ਇਸ ਮੌਕੇ ਆਮ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ਤੇ ਮੋਹਰ ਲਗਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ,ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰ ਰਹੀ ਹੈ।

ਲੁਬਾਣਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ,ਪਰ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ,ਜਿਸ ਨਾਲ ਹਰ ਗਰੀਬ ਅਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ,ਕੇਵਲ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਲੁਬਾਣਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ,ਸਗੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ।

ਪੂਰੇ ਪੰਜਾਬ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਸ਼ਾਇਦ ਹੀ ਕਿਸੇ ਸਰਕਾਰ ਨੇ ਅੱਜ ਤੱਕ ਇਨ੍ਹਾਂ ਵੱਡਾ ਉਪਰਾਲਾ ਕੀਤਾ ਹੋਵੇ ਕਿ ਨੌਜਵਾਨਾਂ ਦੀ ਖੇਡ ਰੁਚੀ ਨੂੰ ਦੇਖਦਿਆਂ ਇੰਨੇ ਵੱਡੇ ਸਟੇਡੀਅਮ ਅਤੇ ਇੰਨੀ ਵੱਡੀ ਗਿਣਤੀ ਦੇ ਵਿੱਚ ਸਟੇਡੀਅਮ ਬਣਾਏ ਗਏ ਹੋਣ।ਇਸ ਦੇ ਨਾਲ ਹੀ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਿੱਤੀ ਗਈ ਹੈ ਜਿਸ ਵਿੱਚ ਹਰ ਇੱਕ ਪਰਿਵਾਰ ਨੂੰ 10-10 ਲੱਖ ਰੁਪਏ ਦਾ ਬੀਮਾ ਮੁਹਈਆ ਕਰਵਾਇਆ ਗਿਆ ਹੈ ਤਾਂ ਕਿ ਉਹ ਆਪਣਾ ਇਲਾਜ ਕਰਵਾ ਸਕਣ ਅਤੇ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਵਾਅਦਾ ਅਧੂਰਾ ਰਹਿ ਗਿਆ ਹੋਵੇ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਨਾ ਕੀਤਾ ਹੋਵੇ ਅਤੇ ਜੋ ਮਹਿਲਾਵਾਂ ਨੂੰ 1100 ਰੁਪਏ ਮਹੀਨਾ ਦੇਣ ਦੀ ਗੱਲ ਹੈ ਉਹ ਵੀ ਅਪ੍ਰੈਲ ਦੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ।ਉਨ੍ਹਾਂਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜੋ ਲੋਕ ਅੱਜ ਸਰਕਾਰ ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਅਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ ਦੇ ਖੇਤਰ ਵਿੱਚ ਵੀ ਇਨਕਲਾਬੀ ਕਦਮ ਚੁੱਕੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਦਾ ਬੱਚਾ ਵੀ ਉੱਚੀ ਸਿੱਖਿਆ ਪ੍ਰਾਪਤ ਕਰ ਸਕੇ।

ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਅਜਿਹੀ ਚੀਜ਼ ਹੈ ਜਿਸ ਵਿੱਚ ਬਹੁਤ ਹੀ ਸੋਚ ਸਮਝ ਕੇ ਬੋਲਣ ਦੀ ਲੋੜ ਹੁੰਦੀ ਹੈ ਕਿਉਂਕਿ ਲੋਕ ਰਾਜਨੀਤੀ ਨਾਲ ਜੁੜੇ ਲੋਕਾਂ ਦੀਆਂ ਗੱਲਾਂ ਨੂੰ ਸੁਣਦੇ ਹਨ ਅਤੇ ਉਹਨਾਂ ਨੂੰ ਹੀ ਫੋਲੋ ਕਰਦੇ ਹਨ ਅਤੇ ਇਸ ਕਰਕੇ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਮੈਂ ਇਹੀ ਬੇਨਤੀ ਕਰਦਾ ਹਾਂ ਕਿ ਪੰਜਾਬ ਨੂੰ ਪਿੱਛੇ ਵੱਲ ਨਾ ਲੈ ਕੇ ਜਾਇਆ ਜਾਏ ਕਿਉਂਕਿ ਪੰਜਾਬ ਪਹਿਲਾਂ ਹੀ ਬਹੁਤ ਪਿੱਛੇ ਚੱਲ ਰਿਹਾ ਹੈ ਅਤੇ ਪੰਜਾਬ ਨੂੰ ਅੱਗੇ ਵਧਾਉਣ ਲਈ ਕੁਝ ਕਦਮ ਚੁੱਕਣੇ ਚਾਹੀਦੇ ਹਨ ਨਾ ਕਿ ਇਹੋ ਜਿਹੇ ਬਿਆਨ ਦੇਣੇ ਚਾਹੀਦੇ ਹਨ ਜਿਸ ਨਾਲ ਪੰਜਾਬ ਦੀ ਸ਼ਾਨ ਨੂੰ ਫਰਕ ਪਵੇ।ਪੰਜਾਬ ਇੱਕ ਨੰਬਰ ਸੂਬਾ ਹੁੰਦਾ ਸੀ ਜੋ ਕਿ 10 15 ਸਾਲ ਤੋਂ ਪਿੱਛੇ ਚੱਲ ਰਿਹਾ ਹੈ।ਪੋਲੀਟੀਸ਼ੀਅਨਸ ਨੂੰ ਬਹੁਤ ਹੀ ਸੋਚ ਵਿਚਾਰ ਕੇ ਬੋਲਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਗਲਤ ਸੁਨੇਹਾ ਲੋਕਾਂ ਤੱਕ ਨਾ ਜਾਵੇ।

Show More

Related Articles

Leave a Reply

Your email address will not be published. Required fields are marked *

Back to top button