ताज़ा खबरपंजाब

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਕਰਵਾਈ ਗਈ ਅਧਿਕਾਰੀਆਂ ਦੀ ਇੱਕ ਹੰਗਾਮੀ ਮੀਟਿੰਗ

ਕਪੂਰਥਲਾ, 06 ਅਪ੍ਰੈਲ (ਗੌਰਵ ਮੜੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਕਪੂਰਥਲਾ ਦੀ ਇੱਕ ਹੰਗਾਮੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਸਾਹਿਬ ਦੇ ਕਾਨਫਰੰਸ ਹਾਲ ਵਿੱਚ ਡੀ.ਸੀ. ਸਾਹਿਬ, ਐਸ.ਐਸ.ਪੀ ਸਾਹਿਬ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ) ਦੇ “ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ” ਅਸਿਸਟੈਂਟ ਕਮਿਸ਼ਨਰ ਸ੍ਰ. ਕਿਰਪਾਲ ਵੀਰ ਸਿੰਘ, ਏ.ਡੀ.ਸੀ ਵਿਕਾਸ ਸ.ਵਰਿੰਦਰ ਪਾਲ ਸਿੰਘ ਬਾਜਵਾ ਸਮੇਤ ਲਕਸ਼ ਚੌਧਰੀ ਚੇਅਰਮੈਨ ਹਲਕਾ ਭੁਲੱਥ, ਜਰਨੈਲ ਸਿੰਘ ਮਰਵਾਹਾ ਚੇਅਰਮੈਨ ਹਲਕਾ ਟ੍ਰੇਡਰਜ਼ ਕਮਿਸ਼ਨ ਸੁਲਤਾਨਪੁਰ ਲੋਧੀ, ਸੁਸ਼ੀਲ ਕੁਮਾਰ ਬੋਬੀ ਚਮ ਚੇਅਰਮੈਨ ਹਲਕਾ ਟ੍ਰੇਡਰਜ਼ ਕਮਿਸ਼ਨ ਫਗਵਾੜਾ, ਰਮਨ ਮਲਹੋਤਰਾ ਚੇਅਰਮੈਨ ਹਲਕਾ ਟ੍ਰੇਡਰਜ਼ ਕਮਿਸ਼ਨ ਕਪੂਰਥਲਾ ਆਦਿ ਦੀ ਅਗਵਾਈ ਹੇਠ ਹੋਈ।

ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ “ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ” ਅਤੇ “ਸ਼੍ਰੀ ਅਨਿਲ ਠਾਕੁਰ ਵਾਈਸ ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ” ਵੱਲੋਂ ਪੂਰੇ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਵਪਾਰੀਆਂ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਮੀਟਿੰਗਾਂ ਵਿੱਚ ਵਪਾਰੀਆਂ ਵੱਲੋਂ ਲਿਖਤੀ ਰੂਪ ਵਿੱਚ ਦਿੱਤੀਆਂ ਜਾ ਰਹੀਆਂ ਸ਼ਿਕਾਇਤਾਂ ਜੋ ਕਿ ਪੰਜਾਬ ਸਰਕਾਰ ਦੇ ਪੋਰਟਲ ਤੇ ਆਨਲਾਈਨ ਦਰਜ਼ ਹਨ ਦੇ ਨਿਵਾਰਨ ਸਬੰਧੀ ਨਗਰ ਨਿਗਮ ਕਪੂਰਥਲਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਸਹਾਇਕ ਕਮਿਸ਼ਨਰ ਆਬਕਾਰੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਨਿਗਰਾਨ ਇੰਜੀਨੀਅਰ ਪੀ.ਐਸ. ਪੀ.ਸੀ.ਐਲ, ਕਾਰਜਕਾਰੀ ਇੰਜੀਨੀਅਰ ਲੋ.ਨਿ.ਵਿ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ)/(ਐਲੀ.ਸਿ),

ਜ਼ਿਲ੍ਹਾ ਭਲਾਈ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਆਦਿ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੋਂ ਵਪਾਰੀਆਂ ਵੱਲੋਂ ਲਿਖਤੀ ਰੂਪ ਵਿੱਚ ਆਈਆਂ 113 ਸ਼ਿਕਾਇਤਾਂ ਨੂੰ ਹੱਲ ਕਰਨ ਸਬੰਧੀ ਰਿਪੋਰਟ ਮੰਗੀ ਗਈ। ਜਿਸ ਬਾਬਤ ਹਰ ਅਧਿਕਾਰੀ ਨੇ ਆਪੋ-ਆਪਣਾ ਪੱਖ ਰੱਖ ਕੇ ਲਿਖਤੀ ਰੂਪ ਵਿੱਚ ਰਿਪੋਰਟ ਪੇਸ਼ ਕੀਤੀ। ਪੰਜਾਬ ਸਰਕਾਰ ਦੇ ਪੋਰਟਲ ਤੇ ਨਜ਼ਰ ਆ ਰਹੀਆਂ ਬਚਦੀਆਂ 76 ਸ਼ਿਕਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਹਰ ਵਿਭਾਗ ਨੂੰ ਛੇਤੀ ਤੋਂ ਛੇਤੀ ਬਚਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਹੁਕਮ ਦਿੱਤਾ। 

ਐਸ.ਐਸ.ਪੀ ਕਪੂਰਥਲਾ ਸ਼੍ਰੀ ਗੌਰਵ ਤੁਰਾ ਜੀ ਨੇ ਜਿੱਥੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਬਾਬਤ ਕਿਹਾ ਉਥੇ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨਿਕ ਤੌਰ ਤੇ ਮੇਰੇ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਬਹੁਤ ਹੀ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਮੋਟਰਸਾਈਕਲ ਸਕੂਟਰ ਜਾਂ ਕਿਸੇ ਵੀ ਵਸਤੂ ਦੀ ਚੋਰੀ ਹੋਣ ਸਬੰਧੀ ਰਿਪੋਰਟ ਸਬੰਧਤ ਥਾਣੇ ਦੇ ਵਿੱਚ ਜਰੂਰ ਦਰਜ ਕਰਵਾਈ ਜਾਵੇ, ਕਿਸੇ ਵੀ ਵਪਾਰੀ ਨੂੰ ਕਿਸੇ ਵੱਲੋਂ ਕੋਈ ਧਮਕੀ ਪੱਤਰ ਜਾਂ ਧਮਕੀ ਭਰਿਆ ਫੋਨ ਆਵੇ, ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਲੁੱਟ ਖੋਹ ਦਾ ਮਾਮਲਾ ਹੋਵੇ ਤਾਂ ਫੌਰੀ ਤੌਰ ਤੇ ਕੀਤੀ ਲਿਖਤੀ ਸ਼ਿਕਾਇਤ ਉਪਰੰਤ ਹੀ ਉਨ੍ਹਾਂ ਦੇ ਵਿਭਾਗ ਵੱਲੋਂ ਕਾਰਵਾਈ ਕਰਕੇ ਦੋਸ਼ੀ ਨੂੰ ਸਲਾਖਾਂ ਪਿੱਛੇ ਭੇਜਿਆ ਜਾਂਦਾ ਹੈ, ਅਤੇ ਪੀੜਤ ਪਰਿਵਾਰ ਨੂੰ ਮਦਦ ਮੁਹਈਆ ਕਰਵਾਈ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button