
ਕਪੂਰਥਲਾ, 23 ਅਪ੍ਰੈਲ (ਗੌਰਵ ਮੜੀਆ) : ਵਿਧਾਨ ਸਭਾ ਹਲਕਾ ਕਪੂਰਥਲਾ ਸ਼ਹਿਰ ਦੇ ਸ਼ਕਤੀ ਨਗਰ ਮੁਹੱਲੇ ਦੀ ₹10 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ 600 ਫੁੱਟ ਦੀ ਸੜਕ ਨਿਰਮਾਣ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵਲੋਂ ਉਦਘਾਟਨ ਕੀਤਾ ਗਿਆ।ਉਦਘਾਟਨ ਸਮਾਰੋਹ ਮੌਕੇ ਆਪ ਆਗੂ ਸਮੀਰ ਸ਼ਰਮਾ ਸਹਿਤ ਵੱਡੀ ਗਿਣਤੀ ਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਇਸ ਮੌਕੇ ਐਡਵੋਕੇਟ ਚੰਦੀ ਨੇ ਦੱਸਿਆ ਕਿ ਇਸ ₹10 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦਾ ਮਕਸਦ ਲੋਕਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣਾ ਅਤੇ ਵਸਨੀਕਾਂ ਲਈ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਹੈ।
ਉਦਘਾਟਨ ਦੌਰਾਨ ਐਡਵੋਕੇਟ ਚੰਦੀ ਨੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ ਕਿ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਫਰਜ਼ ਹੈ ਅਤੇ ਇਹ ਸੜਕਾਂ ਸਿਰਫ਼ ਸ਼ੁਰੂਆਤ ਹਨ।ਅਸੀਂ ਕਪੂਰਥਲਾ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਦੇ ਵਿਕਾਸ ਲਈ ਕੰਮ ਕਰਦੇ ਰਹਾਂਗੇ।ਨਵੀਆਂ ਬਣੀਆਂ ਸੜਕਾਂ ਤੋਂ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਲਈ ਇਕ ਨਿਰਵਿਘਨ ਅਤੇ ਵਧੇਰੇ ਟਿਕਾਊ ਸਤ੍ਹਾ ਦੀ ਉਮੀਦ ਕੀਤੀ ਜਾਂਦੀ ਹੈ।ਇਸ ਨਾਲ ਇਲਾਕੇ ਚੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਫਾਇਦਾ ਹੋਵੇਗਾ।ਇਹ ਪ੍ਰੋਜੈਕਟ ਕਪੂਰਥਲਾ ਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਇਸਨੂੰ ਪੰਜਾਬ ਦਾ ਇਕ ਮਾਡਲ ਸ਼ਹਿਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਯਤਨਾਂ ਦਾ ਇਕ ਹਿੱਸਾ ਹੈ।ਐਡਵੋਕੇਟ ਚੰਦੀ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਵੀਆਂ ਬਣ ਰਹੀਆਂ ਸੜਕਾਂ ਦੀ ਸੰਭਾਲ ਕਰਨ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਹ ਪ੍ਰੋਜੈਕਟ ਪਾਰਟੀ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਕਪੂਰਥਲਾ ਨੂੰ ਰਹਿਣ ਲਈ ਇਕ ਬਿਹਤਰ ਸਥਾਨ ਬਣਾਉਣ ਦੇ ਸਮਰਪਣ ਦਾ ਪ੍ਰਮਾਣ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੀਲੇ ਸੜਕ ਨਿਰਮਾਣ ਕਾਰਜਾਂ ਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ।ਐਡਵੋਕੇਟ ਚੰਦੀ ਨੇ ਕਿਹਾ ਕਿ ਹਲਕਾ ਕਪੂਰਥਲਾ ਚ ਵਿਕਾਸ ਕਾਰਜ ਨਿਰਵਿਘਨ ਜਾਰੀ ਹਨ ਤੇ ਆਗਾਮੀ ਸਮੇਂ ਦੌਰਾਨ ਹਲਕੇ ਚ ਵਿਕਾਸ ਪ੍ਰੋਜੈਕਟਾਂ ਚ ਹੋਰ ਇਜ਼ਾਫਾ ਕੀਤਾ ਜਾਵੇਗਾ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨ ਤੇ ਜ਼ੋਰ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਸੂਬੇ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਹਲਕਿਆਂ ਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਲੱਖਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ।













