ताज़ा खबरपंजाब

ਸਾਬਕਾ ਕੌਂਸਲਰ ਅਵਤਾਰ ਸਿੰਘ ਅਕਾਲੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ : ਐਡਵੋਕੇਟ ਚੰਦੀ

ਕਪੂਰਥਲਾ, 24 ਅਪ੍ਰੈਲ (ਗੌਰਵ ਮੜੀਆ) : ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਹਲਕੇ ਦੇ ਹਲਕੇ ਦੇ ਵਾਰਡ ਨੰ 9 ਤੋਂ ਸਾਬਕਾ ਕੌਂਸਲਰ ਅਵਤਾਰ ਸਿੰਘ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਤਿਹਾਸਿਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ,ਜਿਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ ਅਤੇ ਪਾਰਟੀ ਵਿਚ ਮਾਣ ਸਨਮਾਨ ਦੇਣ ਦਾ ਵਾਅਦਾ ਵੀ ਕੀਤਾ।

ਇਸ ਮੌਕੇ ਤੇ ਸਾਬਕਾ ਕੌਂਸ਼ਲਰ ਅਵਤਾਰ ਸਿੰਘ ਨੇ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਚੰਦੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਗ੍ਰਾਫ ਦਿਨੋਂ ਦਿਨ ਉੱਪਰ ਵੱਲ ਜਾ ਰਿਹਾ ਹੈ ਅਤੇ ਐਡਵੋਕੇਟ ਚੰਦੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਚੰਦੀ ਨੇ ਆਪ ਵਿਚ ਸ਼ਾਮਲ ਹੋਣ ਵਾਲੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਨੂੰ ਪਛਾੜ ਕੇ ਰੱਖ ਦਿੱਤਾ ਗਿਆ ਸੀ ਅਤੇ ਹੁਣ ਆਪ ਦੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਹੈ।ਉਨ੍ਹਾਂਨੇ ਕਿਹਾ ਕਿ ਆਪ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button