
ਕਪੂਰਥਲਾ, 25 ਅਪ੍ਰੈਲ (ਗੌਰਵ ਮੜੀਆ) : ਕਪੂਰਥਲਾ ਆਮ ਆਦਮੀ ਪਾਰਟੀ ਨੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਹਲਕੇ ਦੇ ਵਾਰਡ ਨੰ:37 ਤੋਂ ਗੁਰਦੀਪ ਸਿੰਘ ਲੱਕੀ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ ਹੋਏ।ਇੱਥੇ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਹਾਜ਼ਰੀ ਵਿੱਚ ਗੁਰਦੀਪ ਸਿੰਘ ਲੱਕੀ ਨੇ ਸਾਥੀਆਂ ਸਣੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀਵਿੱਚ ਸ਼ਮੂਲੀਅਤ ਕੀਤੀ।
ਆਪ ਵਿਚ ਸ਼ਾਮਲ ਹੋਣ ਵਾਲੇ ਗੁਰਦੀਪ ਸਿੰਘ ਲੱਕੀ ਤੇ ਉਨ੍ਹਾਂਦੇ ਸਾਥੀਆਂ ਦਾ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ਤੇ ਜੀ ਆਈਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਚੰਦੀ ਨੇ ਕਿਹਾ ਕਿ ਗੁਰਦੀਪ ਸਿੰਘ ਲੱਕੀ ਵਰਗੇ ਇਮਾਨਦਾਰ ਅਤੇ ਲੋਕ-ਪੱਖੀ ਆਗੂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨਾਲ ਪਾਰਟੀ ਨੂੰ ਹਲਕਾ ਕਪੂਰਥਲਾ ਵਿੱਚ ਬੇਹੱਦ ਮਜ਼ਬੂਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੀਆਂ ਲੋਕ-ਮਾਰੂ ਨੀਤੀਆਂ ਅਤੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ,ਜਿਸ ਕਾਰਨ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ।ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸੱਤਾ ਵਿਚ ਆਉਣ ਤੋ ਪਹਿਲਾਂ ਸੂਬਾ ਵਾਸੀਆਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਚਾਰ ਸਾਲਾਂ ਵਿਚ ਪੂਰੇ ਕਰਕੇ ਇੱਕ ਇਤਿਹਾਸ ਸਿਰਜਿਆ ਹੈ।
ਜਿਸ ਤੋ ਸੂਬਾ ਵਾਸੀ ਖੁਸ਼ ਹਨ ਅਤੇ 2027 ਦੀਆਂ ਚੋਣਾ ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ।ਐਡਵੋਕੇਟ ਚੰਦੀ ਨੇ ਅੱਗੇ ਕਿਹਾ ਕਿ ਹਲਕਾ ਕਪੂਰਥਲਾ ਵਿਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵਾਸਤੇ ਤੁਸੀ ਨਗਰ ਨਿਗਮ ਕਪੂਰਥਲਾ ਦੀਆਂ ਸਾਰੀਆਂ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਊ ਅਸੀਂ ਸ਼ਹਿਰ ਦੀ ਕਾਇਆ ਕਲਪ ਕਰਵਾ ਦਵਾਂਗੇ।ਉਨਾਂ ਕਿਹਾ ਕਿ ਸ਼ਹਿਰ ਦੀ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਵਿਕਾਸ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਹਲਕੇ ਦੇ ਪਰਿਵਾਰ ਵੱਡੀ ਗਿਣਤੀ ਵਿੱਚ ਆਮ ਆਦਮੀਂ ਪਾਰਟੀ ਨਾਲ ਜੁੜੇ ਹਨ ਜਿਸ ਨਾਲ ਪਾਰਟੀ ਨੂੰ ਪਿੰਡਾਂ ਤੇ ਸ਼ਹਿਰ ਵਿਚ ਹੋਰ ਮਜਬੂਤੀ ਮਿਲ ਰਹੀ ਹੈ।














