
ਕਪੂਰਥਲਾ, 13 ਮਈ (ਗੌਰਵ ਮੜੀਆ) : ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਤੇ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਜ਼ਿਲ੍ਹਾ ਡਰੱਗ ਕੰਟਰੋਲਰ ਅਨੂਪਮਾ ਕਾਲੀਆ ਦੀ ਅਗਵਾਈ ਵਾਲੀ ਟੀਮ ਨੇ ਐਸ ਐਸ ਪੀ ਕਪੂਰਥਲਾ ਗੌਰਵ ਤੂਰਾਂ ਜੀ ਦੀ ਇਨਫਰਮੈਸਨ ਤੇ ਪੁਲਿਸ ਪਾਰਟੀ ਨਾਲ ਮਿਲ ਕੇ ਪਿੰਡ ਡੋਗਰਵਾਲ ਨਜ਼ਦੀਕ ਸੁਭਾਨਪੁਰ (ਜ਼ਿਲ੍ਹਾ ਕਪੂਰਥਲਾ) ਸਥਿੱਤ ਬਿਨਾਂ ਲਾਇਸੈਂਸ ਦੇ ਚੱਲ ਰਹੇ ਇਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ।
ਦੁਕਾਨਦਾਰ ਵੱਲੋਂ ਚੈਕਿੰਗ ਟੀਮ ਸਾਹਮਣੇ ਰਿਕਾਰਡ ਨਾ ਪੇਸ਼ ਕਰਨ ‘ਤੇ ਲਗਭਗ 70252 ਰੁਪਏ ਕੀਮਤ ਦੀਆਂ 26 ਕਿਸਮਾਂ ਦੀਆਂ ਐਲੋਪੈਥਿਕ ਦਵਾਈਆਂ ਜ਼ਬਤ ਕਰ ਲਈਆਂ ਗਈਆ ਹਨ।
ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਪਾਬੰਦੀ ਸ਼ੁਦਾ ਦਵਾਈਆਂ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਵਲ ਸਰਜਨ ਦਫ਼ਤਰ ਕਪੂਰਥਲਾ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।














