
ਬਾਬਾ ਬਕਾਲਾ ਸਾਹਿਬ, 22 ਜੂਨ (ਸੁਖਵਿੰਦਰ ਬਾਵਾ) : ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਡੀਐਸਪੀ ਸੁਖਪਾਲ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ਾਂ ਦਿੰਦਿਆਂ ਹੋਇਆ ਕਿਹਾਂ ਕਿ ਆਪੋ ਆਪਣੇ ਇਲਾਕਿਆਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਿੰਡਾਂ ਕਸਬਿਆਂ ਵਿੱਚ ਨਾਕਿਆਂ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਚੌਕਸੀ ਅਤੇ ਮੁਸ਼ਤੈਦੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸ਼ਕਲਾਂ ਦਾ ਸਾਹਮਣਾਂ ਨਾਂ ਕਰਨਾਂ ਪੈ ਸਕੇਂ।
ਡੀਐਸਪੀ ਸੁਖਪਾਲ ਸਿੰਘ ਨੇ ਕਿਹਾਂ ਕਿ ਅਸੀਂ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਰ ਸਮੇਂ ਵਚਨਬੱਧ ਹੈ। ਡੀਐਸਪੀ ਸੁਖਪਾਲ ਸਿੰਘ ਨੇ ਲੋਕਾਂ ਲਈ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਿੰਡਾਂ ਕਸਬਿਆਂ ਦੀ ਚੈਕਿੰਗ ਅਤੇ ਨਾਕਿਆਂ ਦੀ ਇਹ ਮੁਹਿੰਮ ਲਗਾਤਾਰ ਜ਼ਾਰੀ ਰਹੇਗੀ। ਡੀਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇ ਕੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਕਰਨ।
ਡੀਐਸਪੀ ਸੁਖਪਾਲ ਸਿੰਘ ਨੇ ਕਿਹਾਂ ਕਿ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ, ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਅਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸ਼ਿਫਟਿੰਗ ਨਾਕਿਆਂ ਦਾ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ। ਡੀਐਸਪੀ ਨੇ ਕਿਹਾਂ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤੱਤਪਰ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾਂ।









