ताज़ा खबरपंजाब

9 ਜੁਲਾਈ ਨੂੰ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ

ਮੁਲਾਜ਼ਮ ਮੰਗਾਂ ਸੰਬੰਧੀ ਦਿੱਤਾ ਜਾਵੇਗਾ ਚੇਤਾਵਨੀ ਪੱਤਰ

ਜਲੰਧਰ, 28 ਜੂਨ (ਕਬੀਰ ਸੌਂਧੀ) : ਪੁਰਾਣੀ ਪੈਨਸ਼ਨ, 18 ਪ੍ਰਤੀਸ਼ਤ ਡੀ.ਏ. ਦੀਆਂ ਕਿਸ਼ਤਾਂ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਤਨਖਾਹ ਸਕੇਲ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲਾ ਪੱਤਰ ਰੱਦ ਕਰਕੇ ਪਰਖਕਾਲ ਸਮੇਂ ਵਿੱਚ ਪੂਰੀ ਤਨਖਾਹ ਦੇਣਾ, ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣਾ, 200/- ਰੁਪਏ ਜ਼ਜ਼ੀਆ ਟੈਕਸ ਬੰਦ ਕਰਨਾ, ਏ.ਸੀ.ਪੀ. ਸਕੀਮ ਬਹਾਲ ਕਰਨੀ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ,

ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਹਰ ਵਰਗ ਦੇ ਕੱਚੇ ਮੁਲਾਜ਼ਮ ਪੱਕੇ ਕਰਨਾ ਅਤੇ ਉਹਨਾਂ ਦੀ ਤਨਖਾਹ ਵਿੱਚ ਵਾਧਾ ਕਰਨਾ ਆਦਿ ਦੀ ਪੂਰਤੀ ਸਰਕਾਰ ਵੱਲੋਂ ਨਾ ਕਰਨ ਦੇ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਜੁਆਇੰਟ ਕੋਆਰਡੀਨੇਸ਼ਨ ਕਮੇਟੀ, ਜਲੰਧਰ ਵੱਲੋਂ ਇੱਕ ਮੀਟਿੰਗ ਕਰਕੇ ਸਾਂਝੇ ਰੂਪ ਵਿੱਚ ਫ਼ੈਸਲਾ ਲਿਆ ਕਿ 9 ਜੁਲਾਈ ਨੂੰ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਰਜ ਚੇਤਾਵਨੀ ਪੱਤਰ ਦਿੱਤਾ ਜਾਵੇਗਾ।

ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਤੁਰੰਤ ਕਰੇ ਨਹੀਂ ਤਾਂ ਅਗਲੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਮਚਾਰੀਆਂ ਦਾ ਵਿਰੋਧ ਝੱਲਣ ਲਈ ਤਿਆਰ ਰਹੇ।

Show More

Related Articles

Leave a Reply

Your email address will not be published. Required fields are marked *

Back to top button