ताज़ा खबरपंजाब

ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਲਾਠੀਚਾਰਜ ਦੀ ਘਟਨਾ ਬੇਹਦ ਨਿੰਦਣਯੋਗ : ਅਮਰਜੀਤ ਸਿੰਘ ਕਾਲੇਕੇ

ਬਾਬਾ ਬਕਾਲਾ, 24 ਜੁਲਾਈ (ਸੁਖਵਿੰਦਰ ਬਾਵਾ) : ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ। ਨੌਜਵਾਨ ਦਲਿਤ ਆਗੂ ਅਮਰਜੀਤ ਸਿੰਘ ਕਾਲੇਕੇ ਮੀਤ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਨੇ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਸਰਕਾਰੀ ਤਸ਼ੱਦਦ ਦੀ ਜਿਊਂਦੀ-ਜਾਗਦੀ ਮਿਸਾਲ ਦੱਸਦਿਆਂ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਡੰਡੇ ਦੇ ਜ਼ੋਰ ‘ਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਸਫ਼ਾਈ ਸੇਵਕ ਪਿਛਲੇ ਕਈ ਦਿਨਾਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਨਖਾਹਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਸਨ। ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਮਹਿਲਾਵਾਂ ਸਮੇਤ ਕਈ ਸਫ਼ਾਈ ਸੇਵਕ ਜ਼ਖ਼ਮੀ ਹੋ ਗਏ, ਅਮਰਜੀਤ ਸਿੰਘ ਕਾਲੇਕੇ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ, ਪਰ ਮਹਿਲਾ ਮੁਲਾਜ਼ਮਾਂ ਨੂੰ ਸੜਕਾਂ ‘ਤੇ ਘਸੀਟਣਾ ਪ੍ਰਸ਼ਾਸਨ ਦੀ ਕਾਇਰਤਾ ਨੂੰ ਦਰਸਾਉਂਦਾ ਹੈ।

ਅਮਰਜੀਤ ਸਿੰਘ ਕਾਲੇਕੇ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿਹੱਥੇ ਕਰਮਚਾਰੀਆਂ ’ਤੇ ਲਾਠੀਆਂ ਵ੍ਹਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਜ਼ਖ਼ਮੀ ਮੁਲਾਜ਼ਮਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਪੱਕੇ ਹੋਣ ਦੀਆਂ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Back to top button