ताज़ा खबरपंजाब

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਧਾਇਕ ਦਲਬੀਰ ਸਿੰਘ ਟੌਗ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਪ੍ਰਬੰਧਾਂ ਦਾ ਕੀਤਾ ਨਿਰੀਖਣ

ਬਾਬਾ ਬਕਾਲਾ ਸਾਹਿਬ, 13 अगस्त (ਸੁਖਵਿੰਦਰ ਬਾਵਾ) : ਰੱਖੜ ਪੁੰਨਿਆ ਦੇ ਪਾਵਨ ਮੌਕੇ 28 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਅਤੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਅਧਿਕਾਰੀਆਂ ਨੇ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਦਲਬੀਰ ਸਿੰਘ ਟੋਂਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਮੌਕੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦਾ ਮੇਲਾ ਬਾਬਾ ਬਕਾਲਾ ਸਾਹਿਬ ਇਲਾਕੇ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਮਹੱਤਵਪੂਰਨ ਸਮਾਗਮ ਹੈ। ਇਸ ਮੌਕੇ ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤਾਂ ਇਲਾਕੇ ਵਿੱਚ ਪਹੁੰਚਦੀਆਂ ਹਨ।

Show More

Related Articles

Leave a Reply

Your email address will not be published. Required fields are marked *

Back to top button