ताज़ा खबरपंजाबराजनीति

ਬੀਬਾ ਗਨੀਵ ਕੌਰ ਨਾਲ ਵਿਧਾਨ ਸਭਾ ਵਿੱਚ ਹੋਈ ਬਦਸਲੂਕੀ ਲੋਕਤੰਤਰ ‘ਤੇ ਧੱਬਾ : ਰੀਟਾ ਕੌਰu

ਜਲੰਧਰ, 15 ਅਗਸਤ (ਹਰਜਿੰਦਰ ਸਿੰਘ) : ਜਲੰਧਰ ਸੈਂਟਰਲ ਹਲਕਾ ਇੰਚਾਰਜ ਰੀਟਾ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਬੀਬਾ ਗਨੀਵ ਕੌਰ ਨਾਲ ਹੋਈ ਬਦਸਲੂਕੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬੀਬਾ ਗਨੀਵ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਬੇਅਦਬੀ ਦੇ ਕਾਨੂੰਨ ਵਿੱਚ ਸੋਧ ਕਰਨ ਦੀ ਗੱਲ ਵਿਧਾਨ ਸਭਾ ਵਿੱਚ ਰੱਖੀ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਬਦਸਲੂਕੀ ਕੀਤੀ ਗਈ ਅਤੇ ਭੱਦੀ ਸ਼ਬਦਾਵਲੀ ਵਰਤੀ ਗਈ।

ਇਹ ਵਰਤਾਰਾ ਲੋਕਤੰਤਰ ਦੀ ਮਰਿਆਦਾ ਅਤੇ ਪੰਜਾਬ ਦੀ ਸੱਭਿਆਚਾਰਕ ਪਰੰਪਰਾ ਦੇ ਉਲਟ ਹੈ। ਰੀਟਾ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਆਸਤ ਦਾ ਪੱਧਰ ਬਹੁਤ ਹੇਠਾਂ ਗਿਰਾ ਦਿੱਤਾ ਹੈ। ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਜਿਹਾ ਵਿਵਹਾਰ ਸ਼ੋਭਾ ਨਹੀਂ ਦਿੰਦਾ।

ਵਿਚਾਰਾਂ ਦਾ ਜਵਾਬ ਤਰਕ ਨਾਲ ਦਿੱਤਾ ਜਾਣਾ ਚਾਹੀਦਾ ਹੈ, ਨਾ ਕਿ ਧੱਕੇਸ਼ਾਹੀ ਅਤੇ ਅਪਮਾਨ ਨਾਲ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਆਪਣੇ ਵਿਧਾਇਕਾਂ ਦੀ ਇਸ ਹਰਕਤ ਲਈ ਬੀਬਾ ਗਨੀਵ ਕੌਰ ਤੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਜਿਹੇ ਵਿਵਹਾਰ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ।

Show More

Related Articles

Leave a Reply

Your email address will not be published. Required fields are marked *

Back to top button