ताज़ा खबरपंजाब

ਜਲੰਧਰ : ਆਤਮ ਹੱਤਿਆ ਦੇ ਮਾਮਲੇ ‘ਚ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ – ACP ਮਨਮੋਹਨ ਸਿੰਘ

ਜਲੰਧਰ, 03 ਸਤੰਬਰ (ਕਬੀਰ ਸੌਂਧੀ) : ਸ੍ਰੀ ਮਨਮੋਹਨ ਸਿੰਘ, ਪੀ.ਪੀ.ਐਸ., ਏ.ਸੀ.ਪੀ. ਮਾਡਲ ਟਾਊਨ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦੇ ਮੁਹੱਲਾ ਸੁਦਾਮਾ ਵਿਹਾਰ ਵਿਖੇ ਇੱਕ ਵਿਅਕਤੀ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੰਟਰੋਲ ਰੂਮ ਰਾਹੀਂ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ, ਜਿਸ ’ਤੇ ਥਾਣਾ ਡਵੀਜ਼ਨ ਨੰਬਰ 7 ਦੇ ਐਸ.ਐਚ.ਓ. ਸਮੇਤ ਪੁਲਿਸ ਪਾਰਟੀਆਂ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।

ਮੌਕੇ ’ਤੇ ਮ੍ਰਿਤਕ ਦੇ ਭਤੀਜੇ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਲੇਬਰ ਦਾ ਕੰਮ ਕਰਦਾ ਸੀ।

ਪੁਲਿਸ ਵੱਲੋਂ ਮੌਕੇ ’ਤੇ ਕੀਤੇ ਮੁੱਢਲੇ ਮੁਆਇਨੇ ਦੇ ਆਧਾਰ ’ਤੇ ਮਾਮਲਾ ਆਤਮ ਹੱਤਿਆ ਦਾ ਜਾਪਦਾ ਹੈ। ਇਸ ਸਬੰਧੀ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮਾਮਲੇ ਸਬੰਧੀ ਹੋਰ ਤੱਥ ਸਾਹਮਣੇ ਆਉਣ ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Back to top button