ताज़ा खबरपंजाब

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ – 10 ਕਿਲੋ ਹੈਰੋਇਨ ਸਣੇ 1 ਦੋਸ਼ੀ ਕਾਬੂ

ਅੰਮ੍ਰਿਤਸਰ, 18 ਸਤੰਬਰ (ਸਾਹਿਲ ਗੁਪਤਾ) : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਮੁੱਖ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਦੋਸ਼ੀ ਵਿਦੇਸ਼ ‘ਚ ਬੈਠੇ ਤਸਕਰ ਦੇ ਸੰਪਰਕ ‘ਚ ਸੀ ਅਤੇ ਉਸਦੇ ਹੁਕਮਾਂ ‘ਤੇ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਜਾਣ ਦਾ ਸ਼ੱਕ ਹੈ, ਜਿਸਦਾ ਪੰਜਾਬ ‘ਚ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਰੁਪਏ ਮੁੱਲ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਲਿੰਕਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕਰਕੇ ਪੂਰੇ ਗਿਰੋਹ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ‘ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।

Show More

Related Articles

Leave a Reply

Your email address will not be published. Required fields are marked *

Back to top button