ताज़ा खबरपंजाब

GNDU ਦੀ ਲੈਬ ‘ਚ ਹੋਇਆ ਜ਼ਬਰਦਸਤ ਧਮਾਕਾ, ਕਈ ਵਿਦਿਆਰਥੀ ਜ਼ਖਮੀ,1 ਦੀ ਹਾਲਤ ਗੰਭੀਰ

ਅੰਮ੍ਰਿਤਸਰ (ਸਾਹਿਲ ਗੁਪਤਾ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ।ਇਸ ਵਿੱਚ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਸੂਤਰਾਂ ਮੁਤਾਬਕ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰ.ਡੀ.ਐੱਫ.) ਦੀ ਪ੍ਰੈਕਟਿਸ ਕਰ ਰਹੇ ਸਨ ਕਿ ਗਲਤ ਕੈਮੀਕਲ ਰਿਐਕਸਟ ਹੋ ਗਿਆ ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਪ੍ਰੈਕਟੀਕਲ ਕਰ ਰਹੀ ਵਿਦਿਆਰਥਣ ਗੰਭੀਰ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਨੇੜੇ ਖੜ੍ਹੇ ਵਿਦਿਆਰਥੀ ਵੀ ਜਖਮੀ ਹੋ ਗਏ।

Show More

Related Articles

Leave a Reply

Your email address will not be published. Required fields are marked *

Back to top button