पंजाबताज़ा खबर

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼

ਮਲੋਟ 25 ਅਗਸਤ (ਜਗਦੀਪ ਧਵਨ) : ਇਲਾਕੇ ਦੀ ਨਾਮਵਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਅਤੇ ਸਮੁੱਚੇ ਕਾਲਜ ਪਰਿਵਾਰ ਦੀ ਖੁਸ਼ਹਾਲੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ਕਾਲਜ ਦੀ ਸਮੁੱਚੀ ਮੈਨੇਜਮੈਂਟ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।

ਕਾਲਜ ਮੈਨੇਜਮੈਂਟ ਦੇ ਚੇਅਰਮੈਨ ਸ੍ਰ ਮਨਦੀਪ ਸਿੰਘ ਬਰਾੜ , ਜਨਰਲ ਸੈਕਟਰੀ ਸ੍ਰ ਲਖਵਿੰਦਰ ਸਿੰਘ ਰੋਹੀਵਾਲਾ , ਸਕੱਤਰ ਸ੍ਰ ਪ੍ਰਿਰਤਪਾਲ ਸਿੰਘ ਗਿੱਲ , ਖਜ਼ਾਨਚੀ ਸ੍ਰ ਦਲਜਿੰਦਰ ਸਿੰਘ ਸੰਧੂ , ਸਕੱਤਰ ਸ੍ਰ ਹਰਦੀਪ ਸਿੰਘ ਸੰਧੂ , ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸੇਵਾ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਵੀ ਕਾਲਜ ਦਾ ਮੁੱਖ ਉਦੇਸ਼ ਹੈ।

ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਗੁਰਬਾਣੀ ਅਤੇ ਅਰਦਾਸ ਦੇ ਪਵਿੱਤਰ ਮਾਹੌਲ ਵਿੱਚ ਹੋਣਾ ਸਮੁੱਚੇ ਕਾਲਜ ਪਰਿਵਾਰ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਇਸ ਮੌਕੇ ਸਮੁੱਚੀ ਮਨੈਜਮੈਂਟ , ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਅਤੇ ਸਮੂਹ ਸਟਾਫ ਵੱਲੋਂ ਇਲਾਕੇ ਦੇ ਸਮੂਹ ਨਿਵਾਸੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਨਿੱਘਾ ਸੱਦਾ ਦਿੱਤਾ ਗਿਆ। ਮੈਨੇਜਮੈਂਟ ਨੇ ਸਮੂਹ ਸੰਗਤ ਨੂੰ ਇਸ ਪਵਿੱਤਰ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

Show More

Related Articles

Leave a Reply

Your email address will not be published. Required fields are marked *

Back to top button