ताज़ा खबरपंजाब

ਹਰਦੀਪ ਗਿੱਲ ਨੇ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਕੋਲੋਂ ਲਿਆ ਆਸ਼ੀਰਵਾਦ ….

ਜੰਡਿਆਲਾ ਗੁਰੂ, 21ਮਈ (ਕੰਵਲਜੀਤ ਸਿੰਘ ਲਾਡੀ) : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਭਾਜਪਾ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਤੇ ਆਸ਼ੀਰਵਾਦ ਲਿਆ। ਇਸ ਦੌਰਾਨ ਹਰਦੀਪ ਸਿੰਘ ਗਿੱਲ ਨੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਗੱਲ ਆਖੀ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਦਮਦਮੀ ਟਕਸਾਲ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਵਿਦਿਆ ਦੇ ਖੇਤਰ ਵਿੱਚ ਵੀ ਲੋੜਵੰਦ ਤੇ ਗਰੀਬ ਬੱਚਿਆਂ ਦੀ ਸਹਾਇਤਾ ਕਰਨ ਨਾਲ ਮਾਝੇ ਖੇਤਰ ਵਿੱਚ ਸਿੱਖਿਆ ਤੋਂ ਵਾਂਝੇ ਰਹਿਣ ਵਾਲੇ ਬੱਚਿਆਂ ਨੂੰ ਟਕਸਾਲ ਵੱਲੋਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੇ ਤੋਪਾਂ ਨਾਲ ਢਹਿ ਢੇਰੀ ਕੀਤਾ ਅਤੇ ਦਿੱਲੀ ਦੰਗਿਆਂ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਨ ਦਾ ਪਾਪ ਕੀਤਾ। ਕਾਂਗਰਸ ਦੇ ਚੋਟੀ ਦੇ ਆਗੂ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਅਦਾਲਤ ਵੱਲੋਂ ਸਜਾਵਾਂ ਸੁਣਾਈਆਂ ਗਈਆਂ ਹਨ ਪਰ ਕਾਂਗਰਸ ਨੇ ਅਜੇ ਤੱਕ ਦੋਵਾਂ ਆਗੂਆਂ ਨੂੰ ਆਪਣੀ ਪਾਰਟੀ ਤੋਂ ਬਾਹਰ ਦਾ ਰਸਤਾ ਨਹੀਂ ਦਿਖਾਇਆ।

 ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਜੀ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਗਿੱਲ, ਸਰਬਜੀਤ ਸਿੰਘ ਖਾਨਕੋਟ, ਕੇਵਲ ਸਿੰਘ, ਹਰਜੋਤ ਸਿੰਘ ਅਤੇ ਹੋਰ।

ਕਾਂਗਰਸ ਅੱਜ ਤੱਕ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਂਦੀ ਰਹੀ ਸੀ 41 ਸਾਲ ਬਾਅਦ ਸਿੱਖਾਂ ਨੂੰ ਮੋਦੀ ਸਰਕਾਰ ਦੇ ਯਤਨਾਂ ਸਦਕਾ ਇਨਸਾਫ ਮਿਲਿਆ ਹੈ। ਉਨਾਂ ਆਖਿਆ ਕਿ ਅਮਰੀਕਾ ਫੇਰੀ ਦੌਰਾਨ ਰਾਹੁਲ ਗਾਂਧੀ ਨੇ ਇਹ ਗੱਲ ਮੰਨੀ ਕਿ ਉਹਨਾਂ ਦੇ ਵਡੇਰਿਆਂ ਕੋਲੋਂ ਗਲਤੀਆਂ ਹੋਈਆਂ ਹਨ ਪਰ ਅੱਜ ਤੱਕ ਰਾਹੁਲ ਗਾਂਧੀ ਨੇ ਕਦੀ ਵੀ ਇਸ ਲਈ ਮਾਫੀ ਨਹੀਂ ਮੰਗੀ। ਪੰਜਾਬ ਕਾਂਗਰਸ ਦੇ ਆਗੂ ਵੀ ਇਸ ਮੁੱਦੇ ‘ਤੇ ਚੁੱਪ ਹਨ। ਹਰਦੀਪ ਸਿੰਘ ਗਿੱਲ ਨੇ ਚੱਲ ਰਹੇ ਸ਼ਹੀਦੀ ਸਮਾਗਮ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਦਾ ਭਰੋਸਾ ਵੀ ਦਵਾਇਆ। ਇਸ ਮੌਕੇ ‘ਤੇ ਗੁਲਜਿੰਦਰ ਸਿੰਘ ਲਾਡੀ ਨੰਬਰਦਾਰ, ਸਰਕਲ ਪ੍ਰਧਾਨ ਕੇਵਲ ਸਿੰਘ, ਸਰਕਲ ਪ੍ਰਧਾਨ ਮਨਜੀਤ ਸਿੰਘ ਤਰਸਿਕਾ, ਬਿਕਰਮਜੀਤ ਸਿੰਘ ਫੌਜੀ, ਰਾਜਵੀਰ ਸਿੰਘ ਮਹਿਤਾ, ਸਰਬਜੀਤ ਸਿੰਘ ਖਾਨਕੋਟ, ਹਰਜੋਤ ਸਿੰਘ ਮਹਿਤਾ, ਹਰਭਜਨ ਸਿੰਘ ਮੈਂਬਰ ਪੰਚਾਇਤ, ਹਰਪਾਲ ਸਿੰਘ ਸੈਦੋਕੇ, ਕੰਵਲਜੀਤ ਸਿੰਘ ਸੈਦੋਕੇ, ਸੁਖਦੇਵ ਸਿੰਘ ਰਜਧਾਨ, ਸ਼ੇਰ ਸਿੰਘ ਜੋਧਾ ਨਗਰੀ, ਸਤਨਾਮ ਸਿੰਘ ਤਰਸਿੱਕਾ , ਗੁਰਦਿਆਲ ਸਿੰਘ ਬੇਰੀਆ ਵਾਲਾ , ਗੁਰਮੇਲ ਸਿੰਘ, ਜਸਵਿੰਦਰ ਸਿੰਘ ਰੁਮਾਣਾ ਚੱਕ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button