ताज़ा खबरपंजाब

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਅਗਸਤ ਨੂੰ

ਪੰਥ ਪ੍ਰਸਿੱਧ ਰਾਗੀ ਜਥੇ ਅਤੇ ਕਥਾਵਾਚਕ ਭਰਨਗੇ ਹਾਜ਼ਰੀਆਂ

ਤਰਨਤਾਰਨ, 30 ਜੁਲਾਈ (ਰਾਕੇਸ਼ ਨਈਅਰ) : ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਲੋਂ ਸੱਚਖੰਡ ਵਾਸੀ ਸੰਤਮਹਾਂਪੁਰਖ ਬਾਬਾ ਤਾਰਾ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤਮਹਾਂਪੁਰਖ ਬਾਬਾ ਚਰਨ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਪੁਰੀ ਸਾਹਿਬ ਨਗਰ ਸੁਹਾਵਾ ਵਿਖੇ ਮਹਾਨ ਗੁਰਮਤਿ ਸਮਾਗਮ 1 ਅਗਸਤ ਮੰਗਲਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਤੀਸਰੇ ਜਾਨਸ਼ੀਨ ਮੁੱਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ 1 ਅਗਸਤ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ।

ਜਿਸ ਵਿੱਚ ਪੰਥ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਮੰਗਤ ਸਿੰਘ ਝਾੜ ਸਾਹਿਬ ਵਾਲੇ, ਭਾਈ ਕਾਰਜ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਭਾਈ ਜਰਮਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਆਪਣੇ ਪ੍ਰਵਚਨਾਂ ਰਾਹੀਂ ਇਲਾਕੇ ਅਤੇ ਦੂਰੋਂ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ।ਸੰਤ ਬਾਬਾ ਹਾਕਮ ਸਿੰਘ ਜੀ ਵਲੋਂ ਸਰਬੱਤ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਹਾਜ਼ਰੀਆਂ ਭਰਕੇ ਗੁਰੂ ਘਰ ਦਾ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।ਇਸ ਮੌਕੇ ਸਾਰਾ ਦਿਨ ਗੁਰੂ ਕੇ ਲੰਗਰਾਂ ਦੇ ਅਤੁੱਟ ਭੰਡਾਰੇ ਵੀ ਵਰਤਾਰੇ ਜਾਣਗੇ। 

Related Articles

Leave a Reply

Your email address will not be published. Required fields are marked *

Back to top button