ताज़ा खबरपंजाब

ਡੇਰਾਬੱਸੀ ‘ਚ ਨੌਜਵਾਨ ਦੀ ਲੱਤ ‘ਤੇ ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਸਸਪੈਂਡ

ਡੇਰਾਬੱਸੀ, 28 ਜੂਨ (ਬਿਊਰੋ) : ਡੇਰਾਬੱਸੀ ਵਿੱਚ ਨਾਕੇ ਦੌਰਾਨ ਕੁੱਝ ਲੋਕਾਂ ਨਾਲ ਹੱਥੋਪਾਈ ਦੌਰਾਨ ਨੌਜਵਾਨ ਦੀ ਲੱਤ ਤੇ ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਸਪੈਂਡ ਕਰ ਦਿੱਤਾ ਗਿਆ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਜਾਂਚ ਲਈ ਤਿੰਨ ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ। ਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੋਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ ‘ਤੇ ਇਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ ‘ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਮੁਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ “ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ, ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਗੋਲੀ ਚਲਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇਕਰ SI ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button