ताज़ा खबरपंजाब

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਜਨਤਾ ਦਾ ਸਹਿਯੋਗ ਮਿਲਣ ਲੱਗਾ – ETO

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਯਾਤਰਾ

ਜੰਡਿਆਲਾ ਗੁਰੂ, 24 ਜੁਲਾਈ (ਕੰਵਲਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ, ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ, ਲੋਕ ਹੁਣ ਨਸ਼ਿਆਂ ਦੇ ਕੋੜ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਖੁੱਲ ਕੇ ਦੇਣ ਲੱਗੇ ਹਨ, ਜਿਸ ਨਾਲ ਨਸ਼ੇ ਦੇ ਤਸਕਰਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਮੀਰਾਂ ਚੱਕ ਵਿਖੇ ਨਸ਼ਾ ਮੁਕਤ ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤੇ। ਈਟੀਓ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉਤੇ ਭਾਵੇ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆ ਦੇ ਕਾਰੋਬਾਰ ਨਾਲ ਹੋਈ ਆਮਦਨ ਤੋ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। ਕਈ ਥਾਵਾਂ ਤੋ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ, ਪ੍ਰੰਤੂ ਅਸੀ ਅਜਿਹੇ ਦੋਸ਼ੀਆਂ ਨੂੰ ਹੁਣ ਬਖਸ਼ਣ ਦੀ ਥਾਂ ਜੇਲ੍ਹਾ ਦੇ ਅੰਦਰ ਡੱਕ ਰਹੇ ਹਾਂ। ਇਸ ਮੌਕੇ ਪਿੰਡਾਂ ਦੇ ਬਹੁਤ ਮੋਹਤਬਰ ਅਤੇ ਆਮ ਲੋਕ ਖਰਾਬ ਮੌਸਮ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸ਼ਾਮਿਲ ਹੋਏ।

Related Articles

Leave a Reply

Your email address will not be published. Required fields are marked *

Back to top button