
ਬਾਬਾ ਬਕਾਲਾ ਸਾਹਿਬ, 02 ਸਤੰਬਰ (ਸੁੱਖਵਿੰਦਰ ਬਾਵਾ) : ਭਾਰੀ ਬਾਰਿਸ਼ ਦੌਰਾਨ ਹਲਕਾ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਵਿਖੇ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਡਿੱਗਣ 12 ਸਾਲ ਦੀ ਇਕ ਬੱਚੀ ਦੀ ਮੌਤ ਹੋ ਗਈ ਹੈ ਅਤੇ ਬਾਕੀ ਪਰਿਵਾਰਕ ਮੈਂਬਰ ਜਖਮੀ ਹੋ ਗਏ ਹਨ।
ਜਖਮੀ ਪਰਿਵਾਰਾਂ ਦਾ ਹਾਲ ਜਾਨਣ ਲਈ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਸਬ ਡਵੀਜਨਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੇ ਅਤੇ ਜਖਮੀ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ।

ਉਨ੍ਹਾਂ ਦੱਸਿਆ ਕਿ ਛੱਤ ਡਿੱਗਣ ਨਾਲ ਇਕ ਬੱਚੀ ਦੀ ਮੌਤ ਹੋਣ ਕਾਰਨ ਪਰਿਵਾਰਕ ਨੂੰ ਕਾਫੀ ਸਦਮਾ ਲੱਗਾ ਹੈ ਅਤੇ ਬੱਚੀ ਦੀ ਮੌਤ ਦਾ ਘਾਟਾ ਤਾ ਕਦੇ ਪੂਰਾ ਨਹੀਂ ਸਕਦਾ ਹੈ ਪ੍ਰੰਤੂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕਰੇਗੀ।
ਵਿਧਾਇਕ ਟੌਂਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਾਰਿਸ਼ ਦੇ ਮੱਦੇ ਨਜਰ ਸੁਚੇਤ ਰਹਿਣ ਅਤੇ ਨੀਵੀਆਂ ਥਾਂਵਾਂ ਤੇ ਬਿਲਕੁਲ ਨਾ ਜਾਣ। ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫਤ ਹੈ ਪਰ ਸਾਡੀ ਸਰਕਾਰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਰਹੀ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।