
ਬਾਬਾ ਬਕਾਲਾ ਸਾਹਿਬ 24 ਸਤੰਬਰ (ਸੁਖਵਿੰਦਰ ਬਾਵਾ) : ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ ₹10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਯਕੀਨੀ ਬਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੀ ਇਹ ਘੋਸ਼ਣਾ ਪੰਜਾਬ ਨੂੰ ਸਿਹਤ ਖੇਤਰ ਵਿੱਚ ਅੱਗੇ ਵਧਾਉਣ ਵਾਲਾ ਕਦਮ ਹੈ।
ਸ: ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ 23 ਸਤੰਬਰ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਹ ਕੈਂਪ ਹਰ ਜ਼ਿਲ੍ਹੇ ਵਿੱਚ 2 ਤੋਂ 3 ਦਿਨ ਲੱਗਾਤਾਰ ਲਗਾਏ ਜਾਣਗੇ। ਹਰ ਪਰਿਵਾਰ ਦਾ ਸਿਹਤ ਬੀਮਾ ਕਾਰਡ ਤਿਆਰ ਕੀਤਾ ਜਾਵੇਗਾ, ਜਿਸ ਨਾਲ ਉਹਨਾਂ ਨੂੰ ਸਰਕਾਰੀ ਅਤੇ ਐਮਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ।
ਫਾਇਲ ਫੋਟੋ ਵਿਧਾਇਕ ਸ: ਦਲਬੀਰ ਸਿੰਘ ਟੌਗ
ਸ: ਟੌਗ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਇਨਕਲਾਬੀ ਕਦਮ ਗਰੀਬ ਅਤੇ ਮੱਧਵਰਗ ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਹੈ, ਕਿਉਂਕਿ ਹੁਣ ਉਹਨਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ। ਮਾਨ ਸਰਕਾਰ ਦਾ ਟੀਚਾ ਲੋਕਾਂ ਤੱਕ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਨੂੰ ਵੀ ਇਲਾਜ ਲਈ ਪੈਸਿਆਂ ਦੀ ਕਮੀ ਕਾਰਨ ਪਰੇਸ਼ਾਨੀ ਨਾ ਝਲਣੀ ਪਵੇ।
ਵਿਧਾਇਕ ਟੌਂਗ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇਲਾਜ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵੀ ਮਦਦਗਾਰ ਸਾਬਤ ਹੋਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਹੋਣ ਅਤੇ ਕੋਈ ਵੀ ਪਰਿਵਾਰ ਇਲਾਜ ਦੀ ਕਮੀ ਕਾਰਨ ਆਪਣਾ ਪਿਆਰਾ ਨਾ ਗੁਆਵੇ।