
ਅੰਮਿਤ੍ਰਸਰ, 16 ਅਗਸਤ (ਕੰਵਲਜੀਤ ਸਿੰਘ ਲਾਡੀ) : ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਖੇ ਭਾਜਪਾ ਵੱਲੋਂ ਤਿਰੰਗਾ ਯਾਤਰਾ ਜਿਲ੍ਹਾ ਪ੍ਰਧਾਨ ਦਿਹਾਤੀ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੱਢੀ ਗਈ। ਸਰਕਲ ਜੰਡਿਆਲਾ ਗੁਰੂ ਦਿਹਾਤੀ ਵੱਲੋਂ ਕੱਢੀ ਗਈ ਇਹ ਤਿਰੰਗਾ ਯਾਤਰਾ ਵਡਾਲੀ ਡੋਗਰਾ ਤੋਂ ਸ਼ੁਰੂ ਹੋ ਕੇ ਅਮਰਕੋਟ, ਮੇਹਰਬਾਨਪੁਰਾ, ਦੇਵੀਦਾਸਪੁਰਾ ਮੋੜ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਤਿਰੰਗਾ ਯਾਤਰਾ ਦੇ ਦੌਰਾਨ ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਭਾਰਤ ਮਾਤਾ ਦੀ ਜੈ ਦੇ ਆਕਾਸ਼ ਗੂੰਜਦੇ ਨਾਅਰੇ ਲਗਾਏ ਗਏ ਜਿਸ ਨਾਲ ਇਸ ਇਲਾਕੇ ਅੰਦਰ ਦੇਸ਼ ਭਗਤੀ ਦਾ ਰੰਗ ਭਰਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਿੱਥੇ ਪੂਰੇ ਦੇਸ਼ ਦੇ ਸੂਰਬੀਰਾਂ ਨੇ ਕੁਰਬਾਨੀਆਂ ਦਿੱਤੀਆਂ ਉੱਥੇ ਹੀ ਪੰਜਾਬ ਦੇ ਯੋਧਿਆਂ ਨੇ ਵੱਡੀ ਗਿਣਤੀ ਵਿੱਚ ਆਜਾਦੀ ਦੀ ਲੜਾਈ ਦੌਰਾਨ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਹੁਣ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਦੇਸ਼ ਦੇ ਵਿਕਾਸ ਵਿੱਚ ਬਣਦਾ ਆਪਣਾ ਯੋਗਦਾਨ ਵੀ ਪਾਈਏ। ਹਰਦੀਪ ਗਿੱਲ ਨੇ ਕਿਹਾ ਕਿ ਕਾਂਗਰਸ ਨੇ 84 ਦੰਗਿਆਂ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਨੂੰ ਨਵੀਂ ਦਿੱਲੀ ਵਿਖੇ ਆਪਣੇ ਆਜ਼ਾਦੀ ਦਿਹਾੜੇ ਵਾਲੇ ਸਮਾਗਮ ਵਿੱਚ ਸੱਦ ਕੇ ਸਿੱਖਾਂ ਦੇ ਜਖਮਾਂ ‘ਤੇ ਲੂਣ ਛਿੜਕਿਆ ਹੈ।
ਰਾਹੁਲ ਗਾਂਧੀ ਨੇ ਜਗਦੀਸ਼ ਟਾਈਟਲਰ ਦੀ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਪਾਈ ਹੈ ਜਿਸ ਤੋਂ ਗਾਂਧੀ ਪਰਿਵਾਰ ਦੀ ਸਿੱਖਾਂ ਪ੍ਰਤੀ ਸੋਚ ਦਾ ਪਤਾ ਲੱਗਦਾ ਹੈ। ਹਰਦੀਪ ਗਿੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੂਰੇ ਵਿਸ਼ਵ ਵਿੱਚ ਭਾਰਤ ਦਾ ਲੋਹਾ ਮਨਵਾਇਆ ਹੈ ਅਤੇ ਅੱਜ ਹਰ ਖੇਤਰ ਵਿੱਚ ਸਾਡਾ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸੂਬੇ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਹੁਣ ਸਮੇਂ ਦੀ ਮੰਗ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਨੇ ਸਰਜੀਕਲ ਸਟਰਾਈਕ, ਏਅਰ ਸਟਰਾਈਕ ਅਤੇ ਹੁਣ ਮਿਜਾਇਲਾਂ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਨੇ ਦੇਸ਼ ਦੀ ਸੈਨਿਕ ਸ਼ਕਤੀ ਨੂੰ ਮਜਬੂਤ ਕੀਤਾ ਹੈ ।
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਜਿਸ ਤਰੀਕੇ ਨਾਲ ਪਾਕਿਸਤਾਨ ਨੂੰ ਠੋਕਵਾਂ ਜਵਾਬ ਦਿੱਤਾ ਉਸ ਨਾਲ ਪੂਰੇ ਵਿਸ਼ਵ ਵਿੱਚ ਭਾਰਤ ਦੀ ਸੈਨਿਕ ਤਕਨੀਕ ਦਾ ਲੋਹਾ ਹੋਰਨਾਂ ਦੇਸ਼ਾਂ ਨੇ ਵੀ ਮੰਨਿਆ। ਦੇਸ਼ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਆਧੁਨਿਕ ਭਾਰਤ ਗੋਲੀ ਦਾ ਜਵਾਬ ਗੋਲੀ ਨਾਲ ਦਵੇਗਾ ਅਤੇ ਹੁਣ ਭਾਰਤ ਨੂੰ ਆਪਣੀ ਸੈਨਿਕ ਸ਼ਕਤੀ ‘ਤੇ ਪੂਰਾ ਭਰੋਸਾ ਹੈ। ਇਸ ਮੌਕੇ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਜਗਰੂਪ ਸਿੰਘ ਵਡਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜੰਡ, ਸੁਰਜੀਤ ਸਿੰਘ ਰਾਏਪੁਰ, ਨੰਬਰਦਾਰ ਗੁਰਦਿਆਲ ਸਿੰਘ, ਬਲਵੰਤ ਸਿੰਘ ਵਡਾਲੀ, ਸਰਬਜੀਤ ਸਿੰਘ ਵਡਾਲੀ, ਰਮਨ ਕੁਮਾਰ ਲਾਲਕਾ ਨਗਰ, ਬਲਜਿੰਦਰ ਸਿੰਘ ਭੰਗਵਾਂ, ਦਲਜੀਤ ਸਿੰਘ, ਪਰਮਜੀਤ ਸਿੰਘ ਮੇਹਰਬਾਨਪੁਰ, ਬਿੱਟੂ ਮੇਹਰਬਾਨਪੁਰਾ, ਹਰਜੀਤ ਸਿੰਘ ਤਾਰਾਗੜ, ਬਲਜਿੰਦਰ ਸਿੰਘ ਅਮਰਕੋਟ, ਬਲਜਿੰਦਰ ਸਿੰਘ ਰਸੂਲਪੁਰ, ਭੁਪਿੰਦਰ ਸਿੰਘ ਅਮਰਕੋਟ, ਭੁਪਿੰਦਰ ਸਿੰਘ ਭਿੰਦਾ, ਐਡਵੋਕੇਟ ਸੁਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।